ਮਹੇਸ਼ਇੰਦਰ ਗਰੇਵਾਲ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣਗੇ ਭਾਜਪਾ ਆਗੂ
Published : Apr 17, 2019, 11:01 am IST
Updated : Apr 17, 2019, 11:01 am IST
SHARE ARTICLE
Maheshinder Singh Grewal
Maheshinder Singh Grewal

ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਲੁਧਿਆਣਾ ਲੋਕ ਸਭਾ ਹਲਕੇ ਲਈ ਮਹੇਸ਼ਇੰਦਰ ਸਿੰਘ ਗਰੇਵਾਲ...

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਲੁਧਿਆਣਾ ਲੋਕ ਸਭਾ ਹਲਕੇ ਲਈ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਅਕਾਲੀ ਭਾਜਪਾ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਪਾਰਟੀ ਵੱਲੋਂ ਗਰੇਵਾਲ ਦਾ ਸਨਮਾਨ ਕਰਨ ਅਤੇ ਉਨ੍ਹਾਂ ਨੂੰ ਸਮਰਥਨ ਦਾ ਭਰੋਸਾ ਦੇਣ ਲਈ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਸੰਬੋਧਨ ਕਰਨ ਵਾਲਿਆਂ ਚ ਪ੍ਰੋ ਰਜਿੰਦਰ ਭੰਡਾਰੀ, ਅਨਿਲ ਸਰੀਨ, ਪ੍ਰਵੀਨ ਬਾਂਸਲ, ਜਤਿੰਦਰ ਕੁਮਾਰ ਆਦਿ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੁਧਿਆਣਾ ਗਰੇਵਾਲ ਨੂੰ ਰਿਕਾਰਡ ਅੰਤਰ ਨਾਲ ਚੁਣੇਗਾ ਤੇ ਸੁਨਿਸ਼ਚਿਤ ਕਰੇਗਾ ਕਿ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਬਣਨ।

BJP PartyBJP Party

ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਗਰੇਵਾਲ ਲੁਧਿਆਣਾ ਵਰਗੀ ਉਦਯੋਗਿਕ ਨਗਰੀ ਦੀ ਨੁਮਾਇੰਦਗੀ ਕਰਨ ਲਈ ਇੱਕ ਵਧੀਆ ਅਤੇ ਉਚਿਤ ਉਮੀਦਵਾਰ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬੀਤੇ ਦੋ ਕਾਰਜਕਾਲਾਂ ਦੌਰਾਨ ਕਾਂਗਰਸੀ ਸਾਂਸਦਾਂ ਨੇ ਜਾਣ ਬੁੱਝ ਕੇ ਸ਼ਹਿਰ ਤੇ ਹਲਕੇ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਜਿੱਥੇ ਇੱਕ ਸਾਂਸਦ ਨੇ ਹਲਕੇ ਨੂੰ ਧੋਖਾ, ਤਾਂ ਦੂਜੇ ਨੇ ਸਰਗਰਮ, ਪ੍ਰਭਾਵੀ ਅਤੇ ਲੋਕਾਂ ਦੇ ਸੰਪਰਕ ਵਿੱਚ ਨਾ ਰਹਿ ਕੇ ਲੋਕਾਂ ਤੋਂ ਪਿਛਾ ਛੁਡਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਲੰਬੇ ਵਕਤ ਬਾਅਦ ਸਾਨੂੰ ਇੱਕ ਅਜਿਹਾ ਵਿਅਕਤੀ ਮਿਲਿਆ ਹੈ।

BJP PartyBJP Party

ਜਿਹੜਾ ਸਥਾਨਕ, ਸਹੀ ਤੇ ਸਨਮਾਨਯੋਗ ਹੈ ਅਤੇ ਸੰਸਦ 'ਚ ਇਸ ਹਲਕੇ ਦੀ ਨੁਮਾਇੰਦਗੀ ਕਰ ਸਕਦਾ ਹੈ।ਜਦਕਿ ਗਰੇਵਾਲ ਨੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਦਿੱਤੇ ਗਏ ਭਰਪੂਰ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਨਰਿੰਦਰ ਮੋਦੀ ਵਰਗੇ ਮਜ਼ਬੂਤ ਤੇ ਦੂਰਦਰਸ਼ੀ ਆਗੂ ਦੀ ਲੋੜ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਦੀ ਨੇ ਪਹਿਲਾਂ ਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਮੌਕਾ ਦੇਣਾ ਚਾਹੀਦਾ ਹੈ।

BJP Party, with Grewal BJP Party, with Grewal

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਕਮਲ ਚੇਤਲੀ, ਰੋਮੇਸ਼ ਸ਼ਰਮਾ, ਜੀਵਨ ਗੁਪਤਾ, ਰੇਨੂੰ ਥਾਪਰ, ਰਜਨੀਸ਼ ਧੀਮਾਨ, ਸਤਪਾਲ ਸੱਗੜ, ਸੁਨੀਲ ਮੋਦਗਿੱਲ, ਮਦਨ ਮੋਹਨ ਵਿਆਸ, ਰਾਜੀਵ ਕਤਨਾ, ਰਵਿੰਦਰ ਅਰੋੜਾ, ਅਵਿਨਾਸ਼ ਮਿਸ਼ਰਾ, ਅਸ਼ੋਕ ਲੂੰਬਾ, ਦਿਨੇਸ਼ ਸਤਪਾਲ ਵੀ ਮੌਜੂਦ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement