ਜੀਜਾ-ਸਾਲੇ ਦੀ ਜੋੜੀ ਨੇ ਪੰਜਾਬ ਨੂੰ ਬਰਬਾਦ ਕੀਤਾ : ਰਣਜੀਤ ਸਿੰਘ ਬ੍ਰਹਮਪੁਰਾ
Published : Apr 17, 2019, 6:02 pm IST
Updated : Apr 17, 2019, 6:07 pm IST
SHARE ARTICLE
Majithia with Sukhbir Badal
Majithia with Sukhbir Badal

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਣੀਆਂ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ...

ਚੰਡੀਗੜ੍ਹ :  ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਣੀਆਂ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਇਕ ਭਰਵੀਂ ਮੀਟਿੰਗ ਦਲਜਿੰਦਰਬੀਰ ਸਿੰਘ ਵਿਰਕ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੀਜਾ-ਸਾਲੇ ਦੀ ਇਸ ਜੋੜੀ ਨੇ ਪੰਜਾਬ ਵਿਚ ਨਸ਼ਿਆਂ ਦਾ ਦਰਿਆ ਵਗਾ ਕੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ।

Ranjit Singh BrahmpuraRanjit Singh Brahmpura

ਉਨ੍ਹਾਂ ਕਿਹਾ ਜੇ ਹਾਲਾਤ ਇਹੀ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਲੋਕ ਆਉਣ ਵਾਲੀ ਪੀੜ੍ਹੀ ਦੇ ਚਿਹਰੇ ਵੇਖਣ ਨੂੰ ਤਰਸਣਗੇ। ਇਸ ਮੌਕੇ ਸਾਬਕਾ ਮੈਂਬਰ ਲੋਕ ਸਭਾ ਡਾਕਟਰ ਰਤਨ ਸਿੰਘ ਅਜਨਾਲਾ ਤੇ ਬੀਬੀ ਖਾਲੜਾ ਦੇ ਸਪੁੱਤਰ ਜਸਨੀਤ ਸਿੰਘ ਖਾਲੜਾ ਵੀ ਪਹੁੰਚੇ। ਮੀਟਿੰਗ ਬਾਰੇ ਦਲਜਿੰਦਰਬੀਰ ਸਿੰਘ ਵਿਰਕ ਨੇ ਦੱਸਿਆ ਕਿ ਬੀਬੀ ਖਾਲੜਾ ਦੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਪਿੰਡ ਜਾਣੀਆਂ ਵਿੱਚ ਹੋਈ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਭਰਵੀਂ ਸ਼ਿਰਕਤ ਕੀਤੀ।

Sukhbir Badal & Bikram MajithiaSukhbir Badal & Bikram Majithia

ਇਸ ਮੌਕੇ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਆੜ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਕੇ ਆਪਣਾ ਵੋਟ ਬੈਂਕ ਵਜੋਂ ਵਰਤਦਾ ਰਿਹਾ ਪਰ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜ਼ਿੰਦਗੀ ਕੁਰਬਾਨ ਕੀਤੀ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਹੱਕ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ।

Bibi Paramjit Kaur KhalraBibi Paramjit Kaur Khalra

ਬਾਦਲ ਦਲ ਇੱਕ ਪਰਵਾਰ ਪ੍ਰਸਤ ਪਾਰਟੀ ਹੈ ਤੇ ਹੁਣ ਵਕਤ ਆ ਗਿਆ ਹੈ ਜਦੋਂ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਕਿ ਬੀਬੀ ਖਾਲੜਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਸਾਬਕਾ ਮੈਂਬਰ ਐਸਜੀਪੀਸੀ ਗੋਪਾਲ ਸਿੰਘ ਜਾਣੀਆਂ, ਸਿਕੰਦਰ ਸਿੰਘ ਸਰਪੰਚ ਅਤੇ ਹੋਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement