ਨਵਜੋਤ ਸਿੱਧੂ ’ਤੇ ਦਰਜ ਹੋਈ ਐਫ਼ਆਈਆਰ, ਜਾਣੋ ਪੂਰਾ ਮਾਮਲਾ
Published : Apr 17, 2019, 12:55 pm IST
Updated : Apr 17, 2019, 12:55 pm IST
SHARE ARTICLE
Navjot Singh Sidhu
Navjot Singh Sidhu

ਸਿੱਧੂ ਵਿਰੁਧ ਧਾਰਾ 123(3) ਤਹਿਤ ਮਾਮਲਾ ਦਰਜ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਿਹਾਰ ਦੇ ਕਟਿਹਾਰ ਵਿਚ ਇਕ ਰੈਲੀ ਦੇ ਦੌਰਾਨ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਕਰਨ ਦੀ ਅਪੀਲ ਕਰਕੇ ਫਸ ਗਏ ਹਨ। ਸਿੱਧੂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਪਾਉਣ ਦੀ ਅਪੀਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਵਿਰੁਧ ਐਫ਼ਆਈਆਰ ਦਰਜ ਕਰਵਾਈ ਹੈ।

Navjot Singh SidhuNavjot Singh Sidhu

ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ਼੍ਰੀਨਿਵਾਸ ਨੇ ਦੱਸਿਆ ਕਿ ਸਿੱਧੂ ਵਿਰੁਧ ਧਾਰਾ 123(3) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਧਾਰਾ ਉਮੀਦਵਾਰਾਂ ਵਲੋਂ ਭਾਰਤੀ ਨਾਗਰਿਕਾਂ ਵਿਚ ਧਰਮ, ਜਾਤੀ, ਫਿਰਕੇ ਤੇ ਭਾਸ਼ਾ ਦੇ ਅਧਾਰ ’ਤੇ ਨਫਰ਼ਤ ਤੇ ਦੁਸ਼ਮਣੀ ਦੀ ਭਾਵਨਾ ਨੂੰ ਵਧਾਵਾ ਦੇਣ ਦੀਆਂ ਕੋਸ਼ਿਸ਼ਾਂ ’ਤੇ ਰੋਕ ਲਾਉਂਦੀ ਹੈ। ਦੱਸ ਦਈਏ ਕਿ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ।

ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਅਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ

Navjot Singh SidhuNavjot Singh Sidhu

ਸਿੱਧੂ ਨੇ ਕਿਹਾ ਕਿ ਇਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement