
ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਸੁਚੱਜੇ ਢੰਗ ਨਾਲ ਪਾਰਟੀ ਦੇ ਵਲੰਟੀਅਰਾਂ ਨੂੰ ਉਤਾਰਨ ਦੀ ਪ੍ਰਕਿਰਿਆ ਆਖਰੀ ਪੜਾਅ ਚ ਹੈ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਆਪਣੀਆਂ ਨੀਤੀਆਂ ਅਤੇ ਕੰਮਕਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਲੱਖ ਵਲੰਟੀਅਰ ਨੂੰ ਚੋਣ ਪ੍ਰਚਾਰ ਵਿਚ ਉਤਾਰੇਗੀ। ਆਪ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਇਸ ਪੂਰੀ ਰਣਨੀਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਸੁਚੱਜੇ ਢੰਗ ਨਾਲ ਪਾਰਟੀ ਦੇ ਵਲੰਟੀਅਰਾਂ ਨੂੰ ਉਤਾਰਨ ਦੀ ਪ੍ਰਕਿਰਿਆ ਆਖਰੀ ਪੜਾਅ ਚ ਹੈ।
ਭਗਵੰਤ ਮਾਨ ਨੇ ਕਿਹਾ ਕਿ ਵਲੰਟੀਅਰਾਂ ਦੀ ਫ਼ੌਜ ਘਰ-ਘਰ ਜਾ ਕੇ ਲੋਕਾਂ ਨੂੰ ਦੱਸੇਗੀ ਕਿ ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਕੰਮ ਕਰ ਰਹੀ ਹੈ ਜਦਕਿ ਦੋਨਾਂ ਚ ਕੋਈ ਫਰਕ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਮਾੜੇ ਹਾਲਾਤਾ ਵਿਚੋਂ ਕੱਢਣ ਲਈ ਲੋਕਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਪਰ ਲੋਕਾਂ ਨਾਲ ਧੋਖਾ ਹੋਇਆ ਸੀ। ਮਾਨ ਨੇ ਕਿਹਾ ਕਿ ਡਾਰ-ਟੂ-ਡੋਰ ਪ੍ਰਚਾਰ ਆਮ ਆਦਮੀ ਪਾਰਟੀ ਦਾ ਭ ਤੋਂ ਮਜ਼ਬੂਤ ਹਥਿਆਰ ਹੈ।
Bhagwant Mann
ਇਸਦੇ ਜ਼ੋਰ ਤੇ ਹੀ ਅਸੀਂ ਦਿੱਲੀ ਵਿਚ 70ਤੋਂ 67 ਸੀਟਾਂ ਜਿੱਤਣ ਵਿਚ ਸਫ਼ਲ ਰਹੇ। ਇਸੇ ਮੁਹਿੰਮ ਦੀ ਖਾਸ ਗੱਲ ਇਹ ਹੈ ਕਿ ਵੋਟਰਾਂ ਕੋਲ ਜਾ ਕੇ ਵਲੰਟੀਅਰ ਆਪਣੀ ਗੱਲ ਰੱਖਦੇ ਹਨ ਅਤੇ ਫਹਨਾਂ ਦੇ ਦੁੱਖਾਂ ਨੂੰ ਵੀ ਸੁਣਦੇ ਹਨ। ਆਪ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਵਲੰਟੀਅਰਾਂ ਨੂੰ ਚੋਰ-ਟੂ-ਡੋਰ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਵਲੰਟੀਅਰ ਨੂੰ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਚ ਬਿਜਲੀ ਇਕ ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਹੁਣ ਦਿੱਲੀ ਚ ਲੋਕਾਂ ਨੂੰ 24 ਘੰਟੇ ਬਿਜਲੀ ਮਿਲਦੀ ਹੈ ਪਰ ਪੰਜਾਬ ਚ ਪੂਰਨ ਸੂਬਾ ਹੋਣ ਦੇ ਬਾਵਜੂਦ ਵੀ ਕੈਪਟਨ ਸਰਕਾਰ ਬਿਜਲੀ ਸਸਤੀ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਦਿੱਲੀ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਕਿਵੇਂ ਤਬਦੀਲੀ ਲਿਆਂਦੀ ਗਈ ਹੈ। ਲੋਕਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਰਵਿੰਦ ਕੇਜਰੀਵਾਲ ਨੇ ਕਿਵੇਂ ਸਰਕਾਰੀ ਸਕੂਲਾਂ ਦੀ ਅਤੇ ਸਰਕਾਰੀ ਹਸਪਤਾਲਾਂ ਦੀ ਦਿੱਖ ਬਦਲ ਦਿੱਤੀ ਹੈ।