ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਵੀਜ਼ਨ ਨੇ 2 ਟਰੈਕਟਰ, ਸੈਨੀਟਾਈਜ਼ੇਸ਼ਨ ਉਪਕਰਣ ਕੀਤੇ ਦਾਨ
Published : Apr 17, 2020, 10:52 am IST
Updated : Apr 17, 2020, 10:52 am IST
SHARE ARTICLE
ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਵੀਜ਼ਨ ਨੇ 2 ਟਰੈਕਟਰ, ਸੈਨੀਟਾਈਜ਼ੇਸ਼ਨ ਉਪਕਰਣ ਕੀਤੇ ਦਾਨ
ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਵੀਜ਼ਨ ਨੇ 2 ਟਰੈਕਟਰ, ਸੈਨੀਟਾਈਜ਼ੇਸ਼ਨ ਉਪਕਰਣ ਕੀਤੇ ਦਾਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੰਡੀ ਦਿਖਾ ਕੇ ਕੀਤੇ ਰਵਾਨਾ

ਐਸ ਏ ਐਸ ਨਗਰ, 16 ਅਪ੍ਰੈਲ (ਸੁਖਦੀਪ ਸਿੰਘ ਸੋਈ): ਕੋਰੋਨਾ ਵਾਇਰਸ ਬਿਮਾਰੀ ਵਿਰੁਧ ਲੜਾਈ ਵਿਚ ਆਪਣਾ ਯੋਗਦਾਨ ਪਾਉਂਦਿਆਂ, ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਵੀਜਨ ਨੇ ਸੀਨੀਅਰ ਜੀਐਮ, ਸੀਐਸਆਰ ਅਰੁਣ ਰਾਘਵ ਦੀ ਅਗਵਾਈ ਵਿਚ ਅੱਜ 2 ਟਰੈਕਟਰ ਅਤੇ ਸੈਨੀਟਾਈਜ਼ੇਸ਼ਨ ਉਪਕਰਣ ਦਾਨ ਕੀਤੇ। ਇਸ ਤੋਂ ਇਲਾਵਾ ਸ੍ਰੀ ਐਸ ਐਸ ਵਿਰਦੀ ਡੀਜੀਐਮ ਮੋਹਾਲੀ, ਖੇਤਰੀ ਮੈਨੇਜਰ ਐਸਬੀਆਈ ਮੋਹਾਲੀ ਸੁਮਿਤ ਰਾਏ ਦੀ ਅਗਵਾਈ ਵਾਲੀ ਸਟੇਟ ਬੈਂਕ ਆਫ਼ ਇੰਡੀਆ ਨੇ 100 ਪੀਪੀਈਜ਼, 500 ਗ੍ਰਾਮ ਦੀਆਂ 100 ਬੋਤਲਾਂ ਸੈਨੀਟਾਈਜ਼ਰ, 500 ਮਾਸਕ ਦਿਤੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੰਡੀ ਦਿਖਾ ਕੇ ਕੀਤੇ ਰਵਾਨਾਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੰਡੀ ਦਿਖਾ ਕੇ ਕੀਤੇ ਰਵਾਨਾ


ਰਾਘਵ ਨੇ ਦਸਿਆ ਕਿ ਉਨ੍ਹਾਂ ਨੇ ਐਮਸੀ ਅਧਿਕਾਰੀਆਂ ਨੂੰ 15 ਦਿਨਾਂ ਦਾ ਈਂਧਨ ਅਤੇ 8 ਟਨ ਸਪਰੇਅ ਕਰਨ ਵਾਲਾ ਕੈਮੀਕਲ ਮੁਹੱਈਆ ਕਰਵਾਇਆ ਤਾਂ ਜੋ ਉਹ ਅੱਜ ਤੋਂ ਹੀ ਇਸ ਸਹੂਲਤ ਦੀ ਵਰਤੋਂ ਕਰ ਸਕਣ।


ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਟਰੈਕਟਰਾਂ ਅਤੇ ਸੈਨੀਟਾਈਜੇਸ਼ਨ ਉਪਕਰਣਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਕੋਰੋਨਾ ਵਾਇਰਸ ਬਿਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਮਾਸਕ, ਸੈਨੀਟਾਈਜ਼ਰ ਅਤੇ ਨਿੱਜੀ ਸੁਰੱਖਿਆ ਉਪਕਰਣਾਂ ਤੋਂ ਇਲਾਵਾ ਉੱਚ ਪੱਧਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਮਾਸਕ, ਸੈਨੀਟਾਈਜ਼ਰਜ਼ ਅਤੇ ਪੀਪੀਈਜ਼ ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ ਨੂੰ ਸੌਂਪੇ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਕਮਿਸ਼ਨਰ ਨਗਰ ਨਿਗਮ ਕਮਲ ਗਰਗ ਵੀ ਹਾਜ਼ਿਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement