ਪੰਜਾਬ 'ਚ ਦੂਸਰੇ ਦਿਨ 36077 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 17, 2020, 9:54 am IST
Updated : Apr 17, 2020, 9:54 am IST
SHARE ARTICLE
File photo
File photo

ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵਲੋਂ 35437 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 640 ਮੀਟ੍ਰਿਕ ਟਨ ਕਣਕ ਦੀ

ਚੰਡੀਗੜ੍ਹ,16 ਅਪ੍ਰੈਲ (ਗੁਰਉਪਦੇਸ਼ ਭੁੱਲਰ) :ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵਲੋਂ 35437 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 640 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ  ਸੂਬੇ ਵਿਚ  35437 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 8374  ਮੀਟ੍ਰਿਕ ਟਨ, ਮਾਰਕਫੈੱਡ ਵਲੋਂ 10076 ਮੀਟ੍ਰਿਕ ਟਨ ਅਤੇ ਪਨਸਪ ਵਲੋਂ 6949 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ

ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 5666 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 2545 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 1827 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦਸਿਆ ਕਿ ਖ਼ਰੀਦ ਦੇ ਦੂਸਰੇ ਦਿਨ ਖ਼ਰੀਦ ਸਮੇਤ ਹੁਣ ਤਕ ਪੰਜਾਬ ਵਿਚ ਕੁਲ 39196 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement