ਔਰਤ ਸਮੇਤ 4 ਜਣੇ ਅਦਾਲਤ 'ਚੋਂ ਰਿਹਾਅ
Published : Apr 17, 2020, 8:43 am IST
Updated : Apr 17, 2020, 8:46 am IST
SHARE ARTICLE
File photo
File photo

ਸਬਜ਼ੀ ਮੰਡੀ ਪੁਲਿਸ 'ਤੇ ਹਮਲੇ ਦਾ ਮਾਮਲਾ

ਪਟਿਆਲਾ (ਤੇਜਿੰਦਰ ਫ਼ਤਿਹਪੁਰ) : ਪਟਿਆਲਾ ਪੁਲਿਸ ਨੇ ਸਨੌਰ ਰੋਡ ਪਟਿਆਲਾ ਸਬਜ਼ੀ ਮੰਡੀ ਵਿਖੇ 12 ਅਪ੍ਰੈਲ 2020 ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲਾ ਮਾਮਲੇ 'ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿੱਚ ਸਾਰੇ ਮੁਲਜਮਾਂ ਦੀ ਵਿਅਕਤੀਗਤ ਭੂਮਿਕਾ ਦੀ ਡੁੰਘਾਈ ਨਾਲ ਪੜਤਾਲ ਕਰਵਾ ਕੇ ਇਹ ਅਹਿਮ ਫੈਸਲਾ ਲਿਆ ਹੈ। ਪ੍ਰੰਤੂ ਬਾਕੀ ਮੁਲਜਮਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਰਹੇਗੀ।

ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼ ਦੌਰਾਨ ਇਸ ਮਾਮਲੇ ਵਿੱਚ ਸੁਖਪ੍ਰੀਤ ਕੌਰ, ਜਸਵੰਤ ਸਿੰਘ, ਦਰਸ਼ਨ ਸਿੰਘ ਅਤੇ ਨੰਨਾ ਦੀ ਤੱਥਾਂ ਦੇ ਅਧਾਰ 'ਤੇ ਘੱਟ ਭੂਮਿਕਾ ਸਾਹਮਣੇ ਆਈ ਹੈ। ਇਸੇ ਤਹਿਤ ਪੁਲਿਸ ਨੇ ਮਾਨਵਤਾ ਦੇ ਪੱਖ ਤੇ ਹਮਦਰਦੀ ਵਾਲਾ ਰਵੱਈਆਂ ਰੱਖਦੇ ਹੋਏ ਅੱਜ ਇਹਨਾਂ 04 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚੋਂ ਰਿਹਾਅ ਕਰਨ ਲਈ ਇੱਕ ਅਰਜੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤੀ ਸੀ ਇਸਦੇ ਆਧਾਰ 'ਤੇ ਮਾਨਯੋਗ ਅਦਾਲਤ ਜੇ.ਐਮ.ਆਈ.ਸੀ. ਪਟਿਆਲਾ ਨੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

File photoFile photo

ਐਸ.ਐਸ.ਪੀ. ਨੇ ਦਸਿਆ ਕਿ ਮਿਤੀ 12 ਅਪ੍ਰੈਲ ਨੂੰ ਬਲਵਿੰਦਰ ਸਿੰਘ ਵਾਸੀ ਡੇਰਾ ਖਿੱਚੜੀ ਸਾਹਿਬ ਕਰਹਾਲੀ ਜਿਲ੍ਹਾ ਪਟਿਆਲਾ ਨੇ ਆਪਣੇ ਸਾਥੀਆਂ ਸਮੇਤ ਸਬਜੀ ਮੰਡੀ ਸਨੌਰ ਰੋਡ ਪਟਿਆਲਾ ਵਿਖੇ ਪੁਲਿਸ ਪਾਰਟੀ ਅਤੇ ਮੰਡੀ ਬੋਰਡ ਦੇ ਕਰਮਚਾਰੀਆਂ ਉੱਪਰ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਜਖਮੀ ਕੀਤਾ ਸੀ। ਜਿਸ ਵਿਚ ਏ.ਐਸ.ਆਈ. ਹਰਜੀਤ ਸਿੰਘ ਦੀ ਬਾਂਹ ਗੁੱਟ ਤੋਂ ਵੱਢ ਦਿੱਤੀ ਸੀ, ਜੋ ਕਿ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ।

ਸਿੱਧੂ ਨੇ ਦੱਸਿਆ ਕਿ ਉਪਰੋਕਤ ਸਾਰੇ ਦੋਸ਼ੀ ਫ਼ਰਾਰ ਹੋ ਕੇ ਕਰਹਾਲੀ ਵਿਖੇ ਆਪਣੇ ਡੇਰੇ ਵਿਚ ਚਲੇ ਗਏ ਸੀ। ਜਦੋਂ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰੰਤੂ ਉਹਨਾਂ ਨੇ ਪੁਲਿਸ ਪਾਰਟੀ ਉਪਰ ਹਮਲਾ ਕਰ ਦਿੱਤਾ, ਜਿਸਦੇ ਸਬੰਧ ਵਿਚ ਮੁਕੱਦਮਾ ਨੰਬਰ 45 ਅ/ਧ 188, 307, 353, 186, 269, 270, 294, 148, 149 ਆਈ.ਪੀ.ਸੀ., 51, 54 ਡੀ.ਐਮ.ਏ., 25 ਅਸਲਾ ਐਕਟ, 4,5 ਵਿਸਫੋਟਕ ਐਕਟ, 13,16,18,20 ਯੂ.ਏ.ਪੀ.ਏ. ਐਕਟ ਥਾਣਾ ਪਸਿਆਣਾ ਦਰਜ ਹੋਇਆ।

ਸਿੱਧੂ ਨੇ ਦੱਸਿਆ ਕਿ ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਡੇਰੇ ਵਿਚੋਂ ਉਹਨਾਂ ਵੱਲੋ ਵਰਤੇ ਗਏ ਅਸਲਾ ਐਮੂਨੀਏਸ਼ਨ, ਪੈਟਰੋਲ ਬੰਬ, ਤਲਵਾਰਾਂ, ਗੈਸ ਸਿਲੰਡਰ ਬ੍ਰਾਮਦ ਹੋਏ ਸਨ, ਇਨ੍ਹਾਂ ਦਾ ਮਿਤੀ 22 ਅਪ੍ਰੈਲ 2020 ਤੱਕ ਪੁਲਿਸ ਰਿਮਾਂਡ ਮਾਨਯੋਗ ਅਦਾਲਤ ਪਾਸੋ ਹਾਸਲ ਕੀਤਾ ਗਿਆ ਸੀ।

ਐਸ.ਐਸ.ਪੀ. ਸਿੱਧੂ ਨੇ ਹੋਰ ਦੱਸਿਆ ਕਿ ਹੁਣ ਉਕਤ ਮੁਕੱਦਮੇ ਵਿੱਚ 6 ਵਿਅਕਤੀ ਜਿੰਨਾ ਵਿੱਚ ਬਲਵਿੰਦਰ ਸਿੰਘ ਜੋ ਇਸ ਡੇਰੇ ਦਾ ਮੁੱਖੀ ਹੈ, ਜਿਸਦੇ ਖ਼ਿਲਾਫ਼ ਪਹਿਲਾ ਵੀ 03 ਮੁਕੱਦਮੇ ਦਰਜ ਹਨ ਅਤੇ ਜਗਮੀਤ ਸਿੰਘ, ਬੰਤ ਸਿੰਘ ਉਰਫ ਕਾਲਾ, ਗੁਰਦੀਪ ਸਿੰਘ, ਜੰਗੀਰ ਸਿੰਘ, ਮਨਿੰਦਰ ਸਿੰਘ ਜੇਰ ਪੁਲਿਸ ਰਿਮਾਂਡ ਹਨ ਜਦਕਿ ਨਿਰਭੈਅ ਸਿੰਘ ਜੂਡੀਸ਼ੀਅਲ ਰਿਮਾਂਡ ਵਿਚ ਹੈ। ਦੋਸ਼ੀ ਗੁਰਮੀਤ ਸਿੰਘ ਉਰਫ ਮੀਤੀ ਥਾਣਾ ਅਮਰਗੜ ਜਿਲ੍ਹਾ ਸੰਗਰੂਰ ਦੀ ਭਾਲ ਜਾਰੀ ਹੈ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਜਾਰੀ ਹੈ, ਜੋ ਕਾਨੂੰਨ ਮੁਤਾਬਿਕ ਅਮਲ ਵਿਚ ਲਿਆਂਦੀ ਜਾ ਰਹੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement