ਦਿਨ-ਦਿਹਾੜੇ ਗੋਲੀਆਂ ਮਾਰ ਕੇ ਫ਼ਰਾਰ ਹੋਏ ਮੁਲਜ਼ਮਾਂ ਵਿਚੋਂ 2 ਕਾਬੂ
Published : Apr 17, 2020, 10:56 am IST
Updated : Apr 17, 2020, 10:56 am IST
SHARE ARTICLE
File photo
File photo

32 ਬੋਰ ਰਿਵਾਲਵਰ, 3 ਰੌਂਦ 32 ਬੋਰ ਅਤੇ ਕਾਰ ਬਰਾਮਦ

ਅੰਮ੍ਰਿਤਸਰ, 16 ਅਪ੍ਰੈਲ (ਉਪਲ): ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਰਿਆਨ ਸਿੰਘ ਕਾਲੋਨੀ ਵਿਚ ਦਿਨ ਦਿਹਾੜੇ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਕੇ ਫ਼ਰਾਰ ਹੋ ਜਾਣ ਦੇ ਮਾਮਲੇ ਵਿਚ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦਸਿਆ ਕਿ ਸੀ.ਆਈ.ਏ ਸਟਾਫ਼ ਦੀ ਪੁਲਿਸ ਵਲੋਂ ਉਕਤ ਮਾਮਲੇ ਵਿਚ ਛਾਪਾਮਾਰੀ ਕੀਤੀ ਜਾ ਰਹੀ ਸੀ।

File photoFile photo

ਇਸ ਦੌਰਾਨ ਮੁਖ਼ਬਰ ਦੀ ਇਤਲਾਹ 'ਤੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸੁਸ਼ੀਲ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਜੰਡਪੀਰ ਕਾਲੋਨੀ, ਨਜ਼ਦੀਕ ਖੰਡਵਾਲਾ ਫਾਟਕ 'ਤੇ ਰੇਡ ਕਰ ਕੇ ਉਕਤ ਮੁਕੱਦਮੇ ਵਿਚ ਨਾਮਜ਼ਦ ਵਿਕਾਸ ਮਲਹੋਤਰਾ ਅਤੇ ਰਿਤਿਕ ਮਲਹੋਤਰਾ ਦੋਵੇਂ ਵਾਸੀ ਖਾਈ ਮੁਹੱਲਾ, ਲਾਹੌਰੀ ਗੇਟ ਨੂੰ ਕਾਬੂ ਕਰ ਕੇ ਮੁਲਜ਼ਮਾਂ ਕੋਲੋਂ ਇਕ ਰਿਵਾਲਵਰ 32 ਬੋਰ ਸਮੇਤ 3 ਜਿੰਦਾ ਰੌਂਦ 32 ਬੋਰ ਅਤੇ ਵਾਰਦਾਤ 'ਚ ਵਰਤੀ ਸਵਿਫ਼ਟ ਕਾਰ ਡਿਜ਼ਾਇਰ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਮੁਕੱਦਮੇ ਵਿਚ ਨਾਜ਼ਮਦ ਭਗੌੜੇ ਦੋਸ਼ੀਆਂ ਅਤੇ ਵਾਰਦਾਤ 'ਚ ਸ਼ਾਮਲ ਨਾਮਾਲੂਮ ਵਿਅਕਤੀਆਂ ਬਾਰੇ ਪੁਛਗਿਛ ਕਰ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement