
ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਓ ਕਾਨਫਰੰਸ ਤੋਂ ਬਾਅਦ ਕੀਤਾ।
ਚੰਡੀਗੜ੍ਹ- ਸੂਬੇ ਵਿਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ ਜਿਸ ਨੇ ਕੁਝ ਦਿਨ ਪਹਿਲਾ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ।
Photo
ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਓ ਕਾਨਫਰੰਸ ਤੋਂ ਬਾਅਦ ਕੀਤਾ। ਪੰਜਾਬ ਪੁਲਿਸ ਦੇ ਏਸੀਪੀ ਦਾ ਪਰਿਵਾਰ ਜੋ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਦਾਖਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿੱਤੀ ਹੈ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਹੈ।
File Photo
ਇਸ ਤੋਂ ਪਹਿਲਾ ਵੀਡਿਓ ਕਾਨਫਰੰਸਿੰਗ ਵਿਚ ਦੱਸਿਆ ਗਿਆ ਕਿ ਥੈਰੇਪੀ ਵਿਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵੱਲੋਂ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਡਾ. ਤਲਵਾੜ ਦੀ ਬੇਨਤੀ 'ਤੇ ਪੀ.ਜੀ.ਆਈ. ਦੇ ਬਲੱਡ ਟਰਾਂਸਫਿਊਜ਼ਨ ਵਿਭਾਗ ਦੇ ਸਾਬਕਾ ਮੁਖੀ ਡਾ.ਨੀਲਮ ਮਰਵਾਹਾ ਨੇ ਪਲਾਜ਼ਮਾ ਥੈਰੇਪੀ ਲਈ ਕੋਸ਼ਿਸ਼ਾਂ ਵਿਚ ਅਗਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ।
Photo
ਇਸੇ ਦੌਰਾਨ ਅਨਿਲ ਕੋਹਲੀ ਦੇ ਸੰਪਰਕ ਵਿਚ ਆਏ ਤਿੰਨ ਜਣਿਆਂ ਦੇ ਵੀ ਕੋਵਿਡ-19 ਦੇ ਟੈਸਟ ਕੀਤੇ ਗਏ। ਇਹਨਾਂ ਵਿਚ ਏਸੀਪੀ ਦੀ ਪਤਨੀ ਪਲਕ ਕੋਹਲੀ, ਉਸ ਦਾ ਡਰਾਈਵਰ ਸਿਪਾਹੀ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਤੇ ਅਨਿਲ ਕੋਹਲੀ ਦੀ ਸਬ ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦਾ ਸਬ ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।