
ਪੁਲਿਸ ਨੇ ਨਹੀਂ ਲਈ ਕੋਈ ਸਾਰ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕਾ ਅੰਨਗੜ ਵਿਖੇ ਤਿੰਨ ਦਿਨ ਤੋਂ ਇਕ 11 ਸਾਲਾ ਬੱਚੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਪਰ ਪੁਲਿਸ ਨੇ ਉਹਨਾਂ ਦੀ ਕੋਈ ਸਾਰ ਨਹੀਂ ਲਈ। ਪਰਿਵਾਰ ਦੀ ਮਦਦ ਲਈ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਅੱਗੇ ਆਏ ਹਨ।
Mother of Lost Girl
ਦਰਅਸਲ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕਾ ਅੰਨਗੜ ਦੀ ਗਲੀ ਨੰ, 4 ਵਿਖੇ ਇਕ 11 ਸਾਲਾ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ, ਜਿਸ ਤੋਂ ਬਾਅਦ ਉਸ ਦਾ ਕੁਝ ਪਤਾ ਨਹੀਂ ਲੱਗਿਆ। ਤਿੰਨ ਦਿਨ ਤੋਂ ਲਾਪਤਾ ਬੱਚੀ ਸਬੰਧੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ ਜਾ ਰਹੀ।
Ranjit Singh
ਇਸ ਲਈ ਉਹਨਾਂ ਨੇ ਮਦਦ ਲਈ ਮਨੁੱਖੀ ਅਧਿਕਾਰ ਸੰਗਠਨ (Human Rights Organization) ਕੋਲ ਮਦਦ ਦੀ ਗੁਹਾਰ ਲਗਾਈ ਹੈ। ਉਧਰ ਪੁਲਿਸ ਅਧਿਕਾਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੇ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਲਿਆ ਹੈ।
Inderjit Singh
ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਦੇ ਕਹਿਣ ’ਤੇ ਉਹ ਥਾਣੇ ਪਹੁੰਚੇ। ਪੁਲਿਸ ਵੱਲੋਂ ਤਿੰਨ ਦਿਨ ਤੋਂ ਲਾਪਤਾ ਲੜਕੀ ਦੇ ਮਾਮਲੇ ਵਿਚ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਲੜਕੀਆਂ ਦੀ ਸੁਰੱਖਿਆ ਲਈ ਵਚਨਬੱਧ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਚਿੰਤਾ ਦਾ ਵਿਸ਼ਾ ਹੈ।