
ਬੀਤੇ ਦਿਨ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਸੀ ਮੁਲਾਕਾਤ
ਰੂਪਨਗਰ: ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਸਿੰਘ ਰਾਣਾ ਨਾਲ ਉਹਨਾਂ ਦੀ ਰੂਪਨਗਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ। ਦੱਸ ਦਈਏ ਕਿ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਬੀਤੇ ਦਿਨ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਵੀ ਮੁਲਾਕਾਤ ਕੀਤੀ ਗਈ ਸੀ।
Kunwar Vijay Pratap Singh
ਜ਼ਿਕਰਯੋਗ ਹੈ ਕਿ ਗੋਲੀਕਾਂਡ ਮਾਮਲੇ ਨਾਲ ਸਬੰਧਤ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਰਿਪੋਰਟ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਉਹਨਾਂ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਸੀ ਪਰ ਬੀਤੇ ਦਿਨ ਕੁੰਵਰ ਵਿਜੇ ਪ੍ਰਤਾਪ ਨੇ ਸਪੱਸ਼ਟ ਕੀਤਾ ਕਿ ਉਹਨਾਂ ਨੇ ਅਸਤੀਫ਼ਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਨੂੰ ਮਨਾ ਲਿਆ ਹੈ।