
ਉਥੇ ਇਸ ਘਟਨਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕੀਤਾ ਹੈ।
ਹੁਸ਼ਿਆਰਪੁਰ: ਅਮਰੀਕਾ ਦੇ ਇੰਡੀਆਨਾਪੋਲਿਸ ਦੇ ਇਕ ਫੇਡੈਕਸ ਸੈਂਟਰ ਵਿਚ ਵੀਰਵਾਰ ਨੂੰ ਫਾਇਰਿੰਗ ਹੋਈ ਸੀ। ਜਿਸ ਵਿਚ ਚਾਰ ਭਾਰਤੀ-ਅਮਰੀਕੀ ਸਿੱਖਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ। ਇੰਡੀਆਨਾਪੋਲੀਸ ਫੈਡਐਕਸ ਵਿਚ ਹੋਈ ਗੋਲੀਬਾਰੀ ਵਿਚ ਮਰਨ ਵਾਲਿਆਂ ’ਚ ਹੁਸ਼ਿਆਰਪੁਰ ਨਾਲ ਸਬੰਧਤ ਕਰੀਬ 70 ਸਾਲਾ ਜਸਵਿੰਦਰ ਸਿੰਘ ਵੀ ਸ਼ਾਮਲ ਹੈ। ਇਨ੍ਹਾਂ ਉਥੇ ਇਸ ਘਟਨਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕੀਤਾ ਹੈ।
Firing case
ਉਸ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਕਰੀਬ ਅੱਠ ਸਾਲ ਪਹਿਲਾ ਅਮਰੀਕਾ ਗਿਆ ਸੀ। ਆਪਣੇ ਪੁੱਤਰ ਨਾਲ ਰਹਿ ਰਿਹਾ ਸੀ। ਫੇਡੈਕਸ ਕੰਪਨੀ ਵਿਚ ਕੰਮ ਕਰਨ ਵਾਲੇ 90 ਪ੍ਰਤੀਸ਼ਤ ਕਰਮਚਾਰੀ ਭਾਰਤੀ ਅਮਰੀਕੀ ਹਨ ਅਤੇ ਇਸ ਵਿਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ।
firing
ਗੋਲੀਬਾਰੀ 'ਚ ਮਾਰੇ ਗਏ ਲੋਕਾਂ 'ਚ ਚਾਰ ਸਿੱਖ ਸ਼ਾਮਲ ਹਨ। ਮਰਨ ਵਾਲਿਆਂ ਦੀ ਪਛਾਣ ਮੈਥਿਊ ਆਰ ਅਲੈਗਜੈਂਡਰ (32), ਸਮਾਰਿਆ ਬਲੈਕਵੈਲ (19), ਅਮਰਜੀਤ ਜੌਹਲ (66), ਜਸਵਿੰਦਰ ਕੌਰ (64), ਜਸਵਿੰਦਰ ਸਿੰਘ (68), ਅਮਰਜੀਤ ਸੇਖੋਂ (48), ਕਾਰਲੀ ਸਮਿੱਥ (19), ਜੌਨ ਵੀਜ਼ਰਟ (74) ਵਜੋਂ ਹੋਈ ਹੈ। ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਹੋਏ ਹਮਲੇ ਵਿੱਚ ਸਿੱਖ ਭਾਈਚਾਰੇ ਦੀ ਮੌਤ ਹੋਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।