ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ
Published : Apr 17, 2021, 5:25 pm IST
Updated : Apr 17, 2021, 5:31 pm IST
SHARE ARTICLE
Punjab procures 86 % of Wheat arrived so far in Mandis
Punjab procures 86 % of Wheat arrived so far in Mandis

ਮੰਡੀ ਬੋਰਡ ਦੇ ਸਕੱਤਰ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਨਵਾਂਸ਼ਹਿਰ: ਕੋਰੋਨਾ ਮਹਾਂਮਾਰੀ ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇਕ ਹਫ਼ਤਾ ਪਹਿਲਾਂ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 25.61 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 86.37 ਫੀਸਦੀ ਬਣਦੀ ਹੈ।

Wheat procurement-3Wheat procurement

ਕਣਕ ਦੇ ਚੱਲ ਰਹੇ ਖਰੀਦ ਕਾਰਜਾਂ ਅਤੇ ਮੰਡੀਆਂ ਵਿਚ ਸਾਰੀਆਂ ਧਿਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉਤੇ ਤਸੱਲੀ ਜਾਹਰ ਕਰਦੇ ਹੋਏ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਹੋਈ ਆਮਦ ਵਿਚ ਸੰਗਰੂਰ ਜਿਲਾ ਮੋਹਰੀ ਹੈ ਜਿੱਥੇ ਮੰਡੀਆਂ ਵਿਚ 4.76 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ। 

Punjab procures 86 % of Wheat arrived so far in MandisPunjab procures 86 % of Wheat arrived so far in Mandis

ਇਸ ਤੋਂ ਬਾਅਦ ਸਭ ਤੋਂ ਵੱਧ ਪਟਿਆਲਾ ਅਤੇ ਮਾਨਸਾ ਵਿਚ ਕ੍ਰਮਵਾਰ 3.87 ਲੱਖ ਮੀਟਰਕ ਟਨ ਅਤੇ 2.32 ਲੱਖ ਮੀਟਰਕ ਟਨ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾੜ੍ਹੀ ਮੰਡੀਕਰਨ ਦੇ ਚੱਲ ਰਹੇ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

wheatWheat

ਫਸਲ ਦੀ ਅਦਾਇਗੀ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ  ਭਗਤ ਨੇ ਦੱਸਿਆ ਕਿ ਇਸ ਸੀਜ਼ਨ ਤੋਂ ਪਹਿਲੀ ਵਾਰ ਸਿੱਧੀ ਅਦਾਇਗੀ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤੀ ਤੌਰ ਉਤੇ ਕੁਝ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪਹਿਲ ਦੇ ਆਧਾਰ ਉਤੇ ਸੁਲਝਾਇਆ ਜਾ ਰਿਹਾ ਹੈ ਤਾਂ ਕਿ ਇਸ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

Wheat Wheat

ਮੰਡੀ ਬੋਰਡ ਦੇ ਸਕੱਤਰ ਨੇ ਕਣਕ ਦੀ ਖਰੀਦ ਦੇ ਕਾਰਜਾਂ ਦਾ ਜਾਇਜਾ ਲੈਣ ਲਈ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦਾ ਦੌਰਾ ਕੀਤਾ।  ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਵਿਚ ਸਬੰਧਤ ਧਿਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਨੇ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ ਅਤੇ ਇਸ ਸਬੰਧੀ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿਚ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

Procurement of wheatProcurement of wheat

ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣ ਦੀ ਲੋੜ ਉਤੇ ਜੋਰ ਦਿੰਦੇ ਹੋਏ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਤੇ ਸੁਰੱਖਿਆ ਲਈ ਲੋੜੀਂਦੇ ਬਚਾਅ ਕਦਮਾਂ ਉਤੇ ਅਮਲ ਕਰਨ ਦੀ ਅਪੀਲ ਕੀਤੀ ਹੈ। ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement