
ਪੰਜਾਬ ਵਿਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਪ੍ਰਸਾਸ਼ਨ ਵੱਲੋਂ ਸਖ਼ਤੀ ਲਗਾਤਾਰ ਜਾਰੀ ਹੈ। ਹੁਣ ਕੋਰੋਨਾ ਪੰਜਾਬ ਹਰਿਆਣਾ ਹਾਈ ਕੋਰਟ ਵੀ ਦਾਖਲ ਹੋ ਗਿਆ ਹੈ ਅਤੇ ਇਸ ਵਿਚਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਦੀ ਕੋਵਿਡ -19 ਰਿਪੋਰਟ ਪਾਜ਼ੇਟਿਵ ਆਈ ਹੈ।
Ravi Shanker Jha
ਦੱਸ ਦੇਈਏ ਕਿ ਇਸ ਗੱਲ ਦੀ ਜਾਣਕਾਰੀ ਹਾਈ ਕੋਰਟ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਜਿਕਰਯੋਗ ਹੈ ਕਿ ਚੰਡੀਗੜ੍ਹ ਦੇ DGP ਸੰਜੇ ਬੇਨੀਵਾਲ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।