ਮਜ਼ਬੂਰ ਧੀ ਨੇ ਆਪਣਾ ਹੀ ਘਰ ਉਜਾੜਿਆ, ਮਾਂ ਤੇ ਭਰਾ ਨੂੰ ਜ਼ਹਿਰ ਦੇ ਕੇ ਖੁਦ ਵੀ ਖਾਧਾ ਜ਼ਹਿਰ
Published : Apr 17, 2021, 6:44 pm IST
Updated : Apr 17, 2021, 6:48 pm IST
SHARE ARTICLE
girl
girl

ਗਿੱਦੜਵਿੰਡੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਜਗਰਾਉਂ: ਪੰਜਾਬ ਵਿਚ ਆਏ ਦਿਨ ਕਤਲ ਦੇ ਮਾਮਲੇ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਲੁਧਿਆਣਾ ਦੇ ਜਗਰਾਉਂ ਵਿਚ ਪਿੰਡ ਸੋਢੀਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਪਰੇਸ਼ਾਨੀਆਂ ਤੋਂ ਤੰਗ ਆ ਕੇ ਪੂਰਾ ਪਰਿਵਾਰ ਖ਼ਤਮ ਹੋ ਗਿਆ। ਪਰਿਵਾਰ ਵਿਚ ਭਰਾ ਕੋਮਾ ਵਿੱਚ ਸੀ ਅਤੇ ਮਾਂ ਨੂੰ ਵੀ ਸੱਟ ਲੱਗ ਗਈ ਸੀ। ਘਰੇਲੂ ਸਮੱਸਿਆਵਾਂ ਨੇ ਇੱਕ ਧੀ ਨੂੰ ਆਪਣੀ ਮਾਂ ਅਤੇ ਭਰਾ ਦਾ ਕਤਲ ਕਰਨ ਲਈ ਮਜਬੂਰ ਕੀਤਾ। ਇੰਨਾ ਹੀ ਨਹੀਂ, ਉਸਨੇ ਆਪਣੇ ਆਪ ਨੂੰ ਵੀ ਖਤਮ ਕਰ ਲਿਆ। ਗਿੱਦੜਵਿੰਡੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

 

ਐਸਆਈ ਤੀਰਥ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ, ਮਾਂ ਜਸਬੀਰ ਕੌਰ (58) ਅਤੇ ਮਨਦੀਪ ਕੌਰ (27) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ 7 ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗਣ ਕਰਕੇ ਕੋਮਾ ਵਿੱਚ ਚਲਾ ਗਿਆ ਸੀ। ਇਸ ਕਾਰਨ ਪੂਰਾ ਪਰਿਵਾਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਇਸ ਤੋਂ ਬਾਅਦ ਮਾਂ ਜਸਬੀਰ ਕੌਰ ਨੂੰ ਕੁਝ ਦਿਨ ਪਹਿਲਾਂ ਸੱਟ ਲੱਗ ਗਈ ਸੀ। ਇਸ ਘਟਨਾ ਤੋਂ ਬਾਅਦ ਮੁਸੀਬਤਾਂ ਵਧੀਆਂ ਹਨ। 

policepolice

ਇਨ੍ਹਾਂ ਗੱਲਾਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮਨਦੀਪ ਕੌਰ ਨੇ 12 ਅਪ੍ਰੈਲ ਨੂੰ ਭੋਜਨ ਵਿਚ ਕੁਝ ਜ਼ਹਿਰੀਲੀ ਚੀਜ਼ ਮਿਲਾ ਦਿੱਤੀ। ਉਹੀ ਭੋਜਨ ਮਾਂ ਅਤੇ ਭਰਾ ਨੂੰ ਦਿੱਤਾ ਗਿਆ।  ਉਸ ਤੋਂ ਬਾਅਦ ਮਨਦੀਪ ਕੌਰ ਨੇ ਆਪ ਵੀ ਇਹ ਖਾਣਾ ਖਾਧਾ।  ਪਿੰਡ ਵਾਲਿਆਂ ਨੇ ਤਿੰਨਾਂ ਨੂੰ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ 13 ਅਪ੍ਰੈਲ ਨੂੰ ਮਾਂ, 14 ਅਪ੍ਰੈਲ ਨੂੰ ਪੁੱਤਰ ਅਤੇ ਸ਼ਨੀਵਾਰ ਸਵੇਰੇ ਧੀ ਦੀ ਮੌਤ ਹੋ ਗਈ। 

sistersister

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement