
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕੀਤੀ ਅਗਲੇਰੀ ਕਾਰਵਾਈ ਸ਼ੁਰੂ
ਨਵਾਂ ਸ਼ਹਿਰ : ਸੂਬੇ ਵਿਚ ਗੁੰਡਾਗਰਦੀ ਅਤੇ ਕਤਲ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਅਜਿਹਾ ਹੀ ਇੱਕ ਮਾਮਲਾ ਪਿੰਡ ਨੌਰਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਡੀ.ਜੇ.ਵਾਲੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਇਸ ਗੱਲ ਦੀ ਪੁਸ਼ਟੀ ਮ੍ਰਿਤਕ ਦੀ ਸਾਲੀ ਅਤੇ ਉਸ ਦੇ ਪੁੱਤਰ ਵਲੋਂ ਕੀਤੀ ਗਈ ਹੈ। ਇਹ ਪੂਰੀ ਘਟਨਾ ਸੀ.ਸੀ.ਟੀ.ਵੀ. ਵਿਚ ਵੀ ਕੈਦ ਹੋਈ ਹੈ ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
crime news
ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਦੇ ਇੱਕ ਡੀ.ਜੇ ਮਾਲਕ ਨੂੰ ਉਸ ਦੇ ਘਰ ਵਿਚ ਜਾ ਕੇ ਉਸ ਨੂੰ ਗੋਲੀ ਮਾਰ ਦਿਤੀ ਗਈ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
crime news
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਸਾਲੀ ਨੇ ਦੱਸਿਆ ਕਿ ਰਾਤ ਨੂੰ ਜਦੋਂ ਉਕਤ ਡੀ.ਜੇ. ਵਾਲਾ ਜਦੋਂ ਘਰ ਆਇਆ ਤਾਂ ਅਜੇ ਦਰਵਾਜੇ 'ਤੇ ਹੀ ਸੀ ਕਿ ਉਨ੍ਹਾਂ ਨੇ ਇੱਕ ਧਮਾਕੇ ਦੀ ਆਵਾਜ਼ ਸੁਣੀ।
crime news
ਜਦੋਂ ਬਾਹਰ ਜਾ ਕੇ ਦੇਖਿਆ ਤਾਂ ਉਹ ਹੇਠਾਂ ਡਿੱਗਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਿਰ ਦੇ ਪਿੱਛੇ ਸੱਟ ਲੱਗੀ ਸੀ ਅਤੇ ਇਸ ਤਰ੍ਹਾਂ ਲਗਦਾ ਹੈ ਕਿ ਜਿਵੇਂ ਉਨ੍ਹਾਂ ਨੂੰ ਗੋਲੀ ਮਾਰੀ ਗਈ ਹੋਵੇ। ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਉਰਫ ਮੰਗਾ ਦਾ ਕਿਸੇ ਨਾਲ ਵੀ ਕੋਈ ਝਗੜਾ ਜਾਂ ਲੜਾਈ ਨਹੀਂ ਹੋਈ। ਇਸ ਪੂਰੇ ਮਾਮਲੇ ਬਾਰੇ ਪੁਲਿਸ ਨੂੰ ਜਾਣਕਾਰੀ ਦਿਤੀ ਗਈ ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
crime news
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਮੌਕੇ ਤੋਂ ਕੁਝ ਵੀ ਤਸਦੀਕ ਨਹੀਂ ਹੋਇਆ ਹੈ ਪਰ ਉਥੋਂ ਇੱਕ ਖੋਲ ਬਰਾਮਦ ਹੋਇਆ ਹੈ ਜੋ ਗੋਲੀ ਦਾ ਹੀ ਲਗਦਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲਗਾਇਆ ਜਾ ਸਕਦਾ ਹੈ।