ਸਾਬਕਾ DGP ਦੇ ਨਾਂ 'ਤੇ ਫਰਜ਼ੀ ਤਰੱਕੀ, 6 ਮੁਲਾਜ਼ਮਾਂ ਖਿਲਾਫ਼ ਕੇਸ ਦਰਜ, 19 ਅਪ੍ਰੈਲ ਨੂੰ ਹੋਵੇਗੀ ਸੁਣਵਾਈ 
Published : Apr 17, 2022, 11:04 am IST
Updated : Apr 17, 2022, 12:01 pm IST
SHARE ARTICLE
 Fake promotion in the name of former DGP
Fake promotion in the name of former DGP

ਹੁਕਮਾਂ 'ਤੇ ਕੀਤੇ ਦਸਤਖ਼ਤ ਆਦਿ ਨੂੰ ਜਾਂਚ ਲਈ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਭੇਜ ਦਿੱਤਾ ਗਿਆ।

 

ਚੰਡੀਗੜ੍ਹ - ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਨਾਂ 'ਤੇ ਫਰਜ਼ੀ ਤਰੱਕੀ ਦੇ ਹੁਕਮ ਜਾਰੀ ਕਰਨ ਦੇ ਮਾਮਲੇ 'ਚ ਹੁਣ 6 ਦੋਸ਼ੀਆਂ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਸੁਣਵਾਈ ਹੋਵੇਗੀ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ ਪੱਤਰ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਜਾਅਲਸਾਜ਼ੀ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਵਰਗੀਆਂ ਧਾਰਾਵਾਂ ਸ਼ਾਮਲ ਹਨ।

ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਚੱਲੇਗਾ, ਉਨ੍ਹਾਂ ਵਿਚ ਸੰਦੀਪ ਕੁਮਾਰ, ਮਨੀ ਕਟੋਚ, ਬਹਾਦਰ ਸਿੰਘ, ਸਤਵੰਤ ਸਿੰਘ, ਸਰਬਜੀਤ ਸਿੰਘ ਅਤੇ ਡੀਜੀਪੀ ਦੇ ਸਾਬਕਾ ਪੀਏ ਕੁਲਵਿੰਦਰ ਸਿੰਘ ਸ਼ਾਮਲ ਹਨ। ਮਾਮਲੇ ਦੇ ਦੋ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਸੰਦੀਪ ਕੁਮਾਰ ਅਤੇ ਬਹਾਦਰ ਸਿੰਘ ਡੀਜੀਪੀ ਦਫ਼ਤਰ ਵਿਚ ਸੁਪਰਡੈਂਟ ਵਜੋਂ ਕੰਮ ਕਰ ਰਹੇ ਸਨ। ਉੱਥੇ ਮਨੀ ਕਟੋਚ ਹੈੱਡ ਕਾਂਸਟੇਬਲ ਸੀ।

file photo 

ਕਰੀਬ 500 ਪੰਨਿਆਂ ਦੀ ਚਾਰਜਸ਼ੀਟ ਵਿਚ ਚੰਡੀਗੜ੍ਹ ਪੁਲਿਸ ਨੇ ਇਸ ਧੋਖਾਧੜੀ ਨੂੰ ਅੰਜਾਮ ਦੇਣ ਅਤੇ ਮੁਲਜ਼ਮਾਂ ਦੀ ਭੂਮਿਕਾ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਗਵਾਹਾਂ ਦੀ ਸੂਚੀ ਵੀ ਸ਼ਾਮਲ ਹੈ। ਪੰਜਾਬ ਪੁਲਿਸ ਦੇ ਡੀਐਸਪੀ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲਿਸ ਨੇ 12 ਜਨਵਰੀ ਨੂੰ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਾਂਚ ਵਿਚ ਲਾਭਪਾਤਰੀਆਂ ਵਜੋਂ ਪੰਜਾਬ ਪੁਲਿਸ ਦੇ ਕਾਂਸਟੇਬਲ, ਏਐਸਆਈ, ਐਸਆਈ ਰੈਂਕ ਦੇ ਅਧਿਕਾਰੀਆਂ ਦੇ ਨਾਂ ਸਾਹਮਣੇ ਆਏ ਸਨ।

ਉਨ੍ਹਾਂ ਦੇ ਫਰਜ਼ੀ ਤਰੱਕੀ ਪੱਤਰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਨਾਂ 'ਤੇ ਜਾਰੀ ਕੀਤੇ ਗਏ ਸਨ। ਪੰਜਾਬ ਪੁਲਿਸ ਸੇਵਾ ਨਿਯਮਾਂ ਤਹਿਤ ਕੁੱਲ 11 ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਉਤਕਰਸ਼ ਸੇਵਾਵਾਂ ਲਈ ਤਰੱਕੀ ਦਿੱਤੀ ਗਈ ਹੈ। ਜਦੋਂ ਇਨ੍ਹਾਂ ਹੁਕਮਾਂ ਦੀ ਜਾਂਚ ਕੀਤੀ ਗਈ ਤਾਂ ਇਹ ਫਰਜ਼ੀ ਪਾਏ ਗਏ। ਮਾਮਲੇ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ ਹੋਵੇਗੀ।

Court HammerCourt Hammer

ਹੁਕਮਾਂ 'ਤੇ ਕੀਤੇ ਦਸਤਖ਼ਤ ਆਦਿ ਨੂੰ ਜਾਂਚ ਲਈ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਭੇਜ ਦਿੱਤਾ ਗਿਆ। ਇਸ ਦੀ ਰਿਪੋਰਟ ਮਿਲਦੇ ਹੀ ਪੁਲਿਸ ਇਸ ਨੂੰ ਸਪਲੀਮੈਂਟਰੀ ਚਾਰਜਸ਼ੀਟ ਦੇ ਰੂਪ 'ਚ ਅਦਾਲਤ 'ਚ ਪੇਸ਼ ਕਰੇਗੀ। ਫਰਜ਼ੀ ਤਰੱਕੀ ਦੇ ਆਰਡਰ ਡਿਸਪੈਚ ਰਜਿਸਟਰ ਵਿਚ ਪਿਛਲੀ ਤਾਰੀਖ਼ ਦੇ ਨਾਲ ਰੱਖੇ ਗਏ ਸਨ। ਮੁਲਜ਼ਮਾਂ ਨੇ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਨਾਲ ਵੀ ਛੇੜਛਾੜ ਕੀਤੀ ਸੀ।
 

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement