ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ, ਬੋਨਸ ਅਤੇ MSP ਨੂੰ ਲੈ ਕੇ ਬਣੀ ਸਹਿਮਤੀ 
Published : Apr 17, 2022, 5:51 pm IST
Updated : Apr 17, 2022, 5:51 pm IST
SHARE ARTICLE
 Meeting of the farmers with the Chief Minister
Meeting of the farmers with the Chief Minister

ਕਣਕ ਦੇ ਝਾੜ ਘੱਟ ਹੋਣ ਕਾਰਨ ਨੁਕਸਾਨ ਦਾ ਨਿਰੀਖਣ ਕਰ ਕੇ ਬੋਨਸ ਦਾ ਐਲਾਨ ਕੀਤਾ ਜਾਵੇਗਾ

 

ਚੰਡੀਗੜ੍ਹ: ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਿਸਾਨਾਂ ਦੇ ਕਈ ਅਹਿਮ ਮੁੱਦਿਆਂ ਨੂੰ ਵਿਚਾਰਿਆ ਗਿਆ। ਮੀਟਿੰਗ 'ਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਆਈਆਂ ਹਨ ਤੇ ਅਸੀਂ ਫ਼ਸਲੀ ਵਿਭਿੰਨਤਾ ਬਾਰੇ ਵੀ ਕੁਝ ਸੁਝਾਅ ਦਿੱਤੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ।

Bhagwant Mann Bhagwant Mann

ਮੀਟਿੰਗ ਵਿਚ ਕਿਸਾਨਾਂ ਨੇ ਕਣਕ ਦਾ ਝਾੜ ਘੱਟਣ ਉੱਤੇ ਬੋਨਸ ਦੀ ਮੰਗ ਕੀਤੀ ਸੀ ਅਤੇ ਸੀਐਮ ਦਾ ਕਹਿਣਾ ਹੈ ਕਿ ਕਣਕ ਦਾ ਝਾੜ ਘੱਟ ਹੋਣ ਕਾਰਨ ਨੁਕਸਾਨ ਦਾ ਨਿਰੀਖਣ ਕਰ ਕੇ ਬੋਨਸ ਦਾ ਐਲਾਨ ਕੀਤਾ ਜਾਵੇਗਾ ਅਤੇ ਜਿੱਥੇ ਫਸਲ ਦਾ ਜ਼ਿਆਦਾ ਨੁਕਸਾਨ ਹੋਇਆ ਹੈ ਉੱਥੇ ਵੱਧ ਬੋਨਸ ਦੀ ਲੋੜ ਹੈ। ਬੋਨਸ ਨੂੰ ਲੈ ਕੇ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੀ ਮੰਗ ਕੀਤੀ ਸੀ ਪਰ ਸੀਐੱਮ ਨੇ ਕਿਹਾ ਕਿ ਜਿੱਥੇ ਜਿੰਨੀ ਫਸਲ ਦਾ ਨੁਕਸਾਨ ਹੋਇਆ ਹੋਵੇਗਾ ਉਸ ਦੀ ਜਾਂਚ ਕਰ ਕੇ ਬੋਨਸ ਦਿੱਤਾ ਜਾਵੇਗਾ। 

 Meeting of the farmers with the Chief MinisterMeeting of the farmers with the Chief Minister

ਉੱਥੇ ਹੀ ਡੱਲੇਵਾਲ ਨੇ ਦੱਸਿਆ ਕਿ ਸੀਐੱਮ ਨੇ ਮੂੰਗੀ, ਮੱਕੀ ਅਤੇ ਬਾਸਮਤੀ 'ਤੇ ਐਮਐਸਪੀ ਦੇਣ ਲਈ ਕਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਵਿਚ ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਕਿਸਾਨਾਂ ਦੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਨਾਲ ਇਸ ਬਾਰੇ ਮੀਟਿੰਗ ਕਰਵਾਈ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿਚ ਕੋਈ ਸਮੱਸਿਆ ਨਾ ਆਵੇ ਤੇ ਇਕ ਹਫ਼ਤੇ ਬਾਅਦ ਕਿਸਾਨਾਂ ਦੀ ਫਿਰ ਸੀਐਮ ਨਾਲ ਮੀਟਿੰਗ ਹੋਵੇਗੀ। 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement