
ਕਈ ਜ਼ਿਲ੍ਹਿਆਂ 'ਚ ਪਾਰਾ 43 ਡਿਗਰੀ ਸੈਲਸੀਅਸ ਤੋਂ ਉਪਰ ਰਹੇਗਾ। ਕੱਲ੍ਹ ਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ।
ਲੁਧਿਆਣਾ : ਬੀਤੇ ਦਿਨੀਂ ਪਏ ਥੋੜ੍ਹੇ ਮੀਂਹ ਤੇ ਹਨੇਰੀ ਨਾਲ ਸਮੇਂ ਤੋਂ ਪਹਿਲਾਂ ਪਈ ਗਰਮੀ ਤੋਂ ਕੁੱਝ ਰਾਹਤ ਮਿਲੀ ਸੀ ਪਰ ਸ਼ਨਿੱਚਰਵਾਰ ਤੋਂ ਗਰਮੀ ਤੇ ਪਾਰਾ ਮੁੜ ਵੱਧ ਗਿਆ ਹੈ। ਐਤਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਨੇ ਸਵੇਰ ਤੋਂ ਹੀ ਅੱਗ ਲਗਾ ਦਿੱਤੀ ਹੈ। ਕਈ ਜ਼ਿਲ੍ਹਿਆਂ 'ਚ ਸਵੇਰੇ ਹੀ ਪਾਰਾ 23 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਤੇਜ਼ ਗਰਮੀ ਦਾ ਕਹਿਰ ਜਾਰੀ ਰਹੇਗਾ ਜਿਸ ਕਾਰਨ ਦਿਨ ਦਾ ਤਾਪਮਾਨ ਤੇਜ਼ੀ ਨਾਲ ਵਧੇਗਾ। ਕਈ ਜ਼ਿਲ੍ਹਿਆਂ 'ਚ ਪਾਰਾ 43 ਡਿਗਰੀ ਸੈਲਸੀਅਸ ਤੋਂ ਉਪਰ ਰਹੇਗਾ। ਕੱਲ੍ਹ ਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ।
Summer Temperature
20 ਅਪ੍ਰੈਲ ਤੋਂ ਮੌਸਮ ਬਦਲ ਜਾਵੇਗਾ ਕਿਉਂਕਿ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਇਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ 'ਤੇ ਵੀ ਪਏਗਾ। ਉੱਤਰੀ ਪੰਜਾਬ 'ਚ ਮੀਂਹ ਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੌਰਾਨ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿਚ ਤੂਫ਼ਾਨ ਆ ਸਕਦਾ ਹੈ। ਡਾ. ਮਨਮੋਹਨ ਸਿੰਘ, ਡਾਇਰੈਕਟਰ, ਇੰਡੀਆ ਮੈਟਰੋਲੋਜੀਕਲ ਵਿਭਾਗ, ਚੰਡੀਗੜ੍ਹ ਨੇ ਕਿਹਾ ਕਿ ਐਤਵਾਰ ਤੇ ਸੋਮਵਾਰ ਨੂੰ ਤਾਪਮਾਨ ਰਿਕਾਰਡ ਉੱਚਾ ਰਹੇਗਾ। ਅਜਿਹੇ 'ਚ ਲੋਕਾਂ ਨੂੰ ਧੁੱਪ ਤੋਂ ਬਚਣਾ ਚਾਹੀਦਾ ਹੈ।
Summer Temperature
14 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਦਿਨ ਦੇ ਤਾਪਮਾਨ 'ਚ ਸਿਰਫ਼ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ਨੀਵਾਰ ਨੂੰ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਦਾਇਰੇ ਵਿਚ ਰਿਹਾ। ਹਾਲਾਂਕਿ ਸਾਰੇ ਜ਼ਿਲ੍ਹਿਆਂ 'ਚ ਗਰਮੀ ਦਾ ਕਹਿਰ ਜਾਰੀ ਰਿਹਾ। ਡਾ. ਮਨਮੋਹਨ ਨੇ ਕਿਹਾ ਕਿ 20 ਅਪ੍ਰੈਲ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਤੇ ਲੋਕ ਰਾਹਤ ਮਹਿਸੂਸ ਕਰਨਗੇ।