ਡੀਜੀਪੀ ਪੰਜਾਬ ਨੇ ਖੰਨਾ ਦੇ "ਸੁਪਰ ਕਾਪ" ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ
Published : Apr 17, 2023, 7:02 pm IST
Updated : Apr 17, 2023, 7:02 pm IST
SHARE ARTICLE
DGP PUNJAB HONOURS
DGP PUNJAB HONOURS "SUPERCOP" FROM KHANNA, ELEVATES HIM TO RANK OF INSPECTOR

ਖੰਨਾ ਵਿੱਚ ਤਾਇਨਾਤ ਪੰਜਾਬ ਪੁਲਿਸ ਮੁਲਾਜ਼ਮ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਨੂੰ ਲਿਆ ਕਰੜੇ ਹੱਥੀਂ

 

ਚੰਡੀਗੜ੍ਹ/ਖੰਨਾ: ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ।

ਇਹ ਵੀ ਪੜ੍ਹੋ: ਅਤੀਕ-ਅਸ਼ਰਫ ਹੱਤਿਆ ਕਾਂਡ ਮਾਮਲਾ: ਹਮਲਾਵਰਾਂ ਨੂੰ ਦਿੱਤੀ ਗਈ ਸੀ ਸੁਪਾਰੀ! 10-10 ਲੱਖ ਰੁਪਏ ਮਿਲੇ ਸਨ ਐਡਵਾਂਸ

ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1.8 ਕਿਲੋ ਆਈ.ਸੀ.ਈ., 5.8 ਕਿਲੋ ਚਰਸ, 79 ਕਿਲੋ ਗਾਂਜਾ, 2.39 ਲੱਖ ਨਸ਼ੀਲੀਆਂ ਗੋਲੀਆਂ, 50 ਪਿਸਤੌਲ, 1 ਰਾਈਫਲ, 4 ਕਰੋੜ 74 ਲੱਖ ਰੁਪਏ ਦੀ ਭਾਰਤੀ ਕਰੰਸੀ, 1.39 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ, 4 ਕਿਲੋ ਸੋਨਾ ਅਤੇ 213 ਕਿਲੋ ਚਾਂਦੀ ਦੀ ਬਰਾਮਦਗੀ ਹੋਈ। ਇਸ ਦੇ ਨਾਲ ਹੀ ਖੰਨਾ ਦੇ ਪਿੰਡ ਬਾਹੋ ਮਾਜਰਾ ਵਿੱਚ ਰਾਈਸ ਸ਼ੈਲਰ ਦੀ ਇਮਾਰਤ ਵਿੱਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਭੱਠੀ ਦਾ ਪਰਦਾਫਾਸ਼ ਇੰਸਪੈਕਟਰ ਜਗਜੀਵਨ ਵੱਲੋਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੀ ਸਤਿੰਦਰ ਸਰਤਾਜ ਦੇ ਸ਼ੋਅ 'ਚ ਸੀ ਬੰਬ? ਇੱਕ ਫੋਨ ਕਾਲ ਨੇ ਪਾਈਆਂ ਪੁਲਿਸ ਨੂੰ ਭਾਜੜਾਂ

ਜਗਜੀਵਨ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਬ-ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ 'ਤੇ ਪਦਉੱਨਤ ਕੀਤਾ। ਡੀਜੀਪੀ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਅਮਨੀਤ ਕੋਂਡਲ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਜਗਜੀਵਨ ਰਾਮ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨਵੇਂ ਤਰੱਕੀ ਪ੍ਰਾਪਤ ਇੰਸਪੈਕਟਰ ਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਸਮਰਪਣ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਤੁਹਾਡੇ ਮੋਢਿਆਂ 'ਤੇ ਲਗਾਇਆ ਇਹ ਸਟਾਰ ਹੋਰ ਵੱਡੀ ਜ਼ਿੰਮੇਵਾਰੀ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਅੱਗ ਲੱਗਣ ਸਮੇਂ ਗੁਆਂਢੀਆਂ ਲਈ ਇਫ਼ਤਾਰ ਦੀ ਤਿਆਰੀ ਕਰ ਰਿਹਾ ਸੀ ਭਾਰਤੀ ਜੋੜਾ

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਇੰਸਪੈਕਟਰ ਜਗਜੀਵਨ ਰਾਮ ਨੂੰ 80000 ਵਾਲੀ ਮਜ਼ਬੂਤ ਪੁਲਿਸ ਬਲ ਦਾ ਰੋਲ ਮਾਡਲ ਦੱਸਦਿਆਂ ਬਾਕੀ ਸਾਰੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਇਆ ਜਾ ਸਕੇ। ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਜਗਜੀਵਨ ਰਾਮ ਦੀ ਇਹ ਖੂਬੀ ਹੈ ਕਿ ਉਹ ਡਿਊਟੀ ਲਈ ਹਮੇਸ਼ਾ ਹਾਜਰ ਅਤੇ ਮੁਸਤੈਦ ਰਹਿੰਦੇ ਹਨ ਅਤੇ ਉਹਨਾਂ ਨੂੰ ਵਿਸ਼ੇਸ਼ ਨਾਕੇ ਲਗਾਉਣ ਲਈ ਕਿਸੇ ਨਿਸ਼ਚਿਤ ਸਮੇਂ ਦੀ ਲੋੜ ਨਹੀਂ ਹੁੰਦੀ।

ਇਹ ਵੀ ਪੜ੍ਹੋ: ਸ੍ਰੀਲੰਕਾ: ਸੜਕ ਹਾਦਸੇ ’ਚ ਭਾਰਤੀ ਮੂਲ ਦੀ ਆਸਟ੍ਰੇਲੀਆਈ ਮਹਿਲਾ ਦੀ ਮੌਤ, ਧੀ ਸਣੇ 2 ਲੋਕ ਜ਼ਖਮੀ 

ਉਹਨਾਂ ਕਿਹਾ ਕਿ ਜਗਜੀਵਨ ਨੇ ਦੇਰ-ਸਵੇਰ ਵੀ ਪ੍ਰਵਾਹ ਕੀਤੇ ਬਿਨਾਂ ਨਾਕੇ ਲਗਾਉਂਦੇ ਹਨ ਅਤੇ ਉਹ ਸਮਾਜ ਵਿਰੋਧੀ ਤੱਤਾਂ ਨੂੰ ਉਹਨਾਂ ਦੀਆਂ ਹਰਕਤਾਂ, ਚਿਹਰੇ ਦੇ ਹਾਵ-ਭਾਵ ਅਤੇ ਸਰੀਰਕ ਗਤੀਵਿਧੀਆਂ ਤੋਂ ਭਾਂਪ ਲੈਂਦੇ ਹਨ। ਇੰਸਪੈਕਟਰ ਜਗਜੀਵਨ ਰਾਮ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਡੀਜੀਪੀ ਪੰਜਾਬ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਦੀ ਸੇਵਾ ਲਈ ਖ਼ੁਦ ਨੂੰ ਪੂਰੀ ਤਰ੍ਹਾਂ ਸਮਰਪਿਤ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਜਗਜੀਵਨ 1991 ਵਿੱਚ ਪੁਲਿਸ ਬਲ ਵਿੱਚ ਬਤੌਰ ਕਾਂਸਟੇਬਲ ਭਰਤੀ ਹੋਏ ਸਨ ਅਤੇ 2013 ਵਿੱਚ ਏ.ਐਸ.ਆਈ. ਵਜੋਂ ਤਰੱਕੀ ਪ੍ਰਾਪਤ ਕੀਤੀ ਅਤੇ 2021 ਵਿੱਚ ਐਸ.ਆਈ. ਵਜੋਂ ਪਦਉਨੱਤ ਹੋਏ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement