ਖ਼ਬਰਾਂ |

ਤਾਜ਼ਾ |

ਰਿਸ਼ਤੇ ਹੋਏ ਸ਼ਰਮਸਾਰ! ਨਸ਼ੇੜੀ ਨੇ ਬਜ਼ੁਰਗ ਮਾਂ ਨਾਲ ਕੀਤਾ ਬਲਾਤਕਾਰ
Published : Apr 17, 2023, 9:01 pm IST
Updated : Apr 17, 2023, 9:01 pm IST
SHARE ARTICLE
Drug addict son raped old mother
Drug addict son raped old mother

ਵਿਆਹ 'ਤੇ ਗਿਆ ਸੀ ਪੀੜਤ ਦਾ ਪਰਿਵਾਰ



ਅਬੋਹਰ: ਜ਼ਿਲ੍ਹਾ ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਇਕ ਪਿੰਡ ਵਿਚ ਅੱਜ ਸ਼ਰਮਸਾਰ ਕਰਨ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇਕ 32 ਸਾਲਾ ਵਿਅਕਤੀ ਨੇ ਨਸ਼ੇ ਦੀ ਹਾਲਤ ਚ ਆਪਣੀ ਹੀ 75 ਸਾਲਾ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ। ਇਸ ਮੌਕੇ ਬਜ਼ੁਰਗ ਮਹਿਲਾ ਦੇ ਦੂਜੇ ਲੜਕੇ ਨੇ ਆ ਕੇ ਭਰਾ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਮਗਰੋਂ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਬਜ਼ੁਰਗ ਮਹਿਲਾ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਇਆ ਜਾ ਰਿਹਾ ਹੈ। ਉਸ ਦੇ ਬਿਆਨਾਂ ’ਤੇ ਥਾਣਾ ਬਾਹਵਵਾਲਾ ਪੁਲਿਸ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਕਰੀਬ 75 ਸਾਲਾ ਬਜ਼ੁਰਗ ਮਾਤਾ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਉਹਨਾਂ ਦੇ ਘਰ ਨੇੜੇ ਵਿਆਹ ਸਮਾਗਮ ਸੀ ਅਤੇ ਪੂਰਾ ਪਰਿਵਾਰ ਉੱਥੇ ਗਿਆ ਹੋਇਆ ਸੀ। ਰਾਤ ਕਰੀਬ 2 ਵਜੇ ਉਸ ਦੇ 32 ਸਾਲਾ ਲੜਕੇ ਨੇ ਸ਼ਰਾਬ ਦੇ ਨਸ਼ੇ 'ਚ ਉਸ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਜਦੋਂ ਉਸ ਦਾ ਦੂਜਾ ਪੁੱਤਰ ਮੌਕੇ 'ਤੇ ਆਇਆ ਤਾਂ ਉਸ ਨੇ ਮਾਂ ਨੂੰ ਭਰਾ ਤੋਂ ਛੁਡਵਾਇਆ।

ਘਟਨਾ ਤੋਂ ਬਾਅਦ ਪੀੜਤਾ ਦਾ ਸਰਕਾਰੀ ਹਸਪਤਾਲ 'ਚ ਮੈਡੀਕਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਆਈ ਇੰਦਰਜੀਤ ਕੌਰ ਬਜ਼ੁਰਗ ਔਰਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚੇ। ਉਹਨਾਂ ਦੱਸਿਆ ਕਿ ਔਰਤ ਦੇ ਬਿਆਨ ਦਰਜ ਕਰ ਲਏ ਗਏ ਹਨ। ਇਸ ਦੇ ਨਾਲ ਹੀ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕੀਤਾ ਜਾਵੇਗਾ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement