ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ
Published : Apr 17, 2023, 8:39 pm IST
Updated : Apr 17, 2023, 8:48 pm IST
SHARE ARTICLE
Harjot Singh Bains launches intensive two week program for English teachers
Harjot Singh Bains launches intensive two week program for English teachers

ਦੋ ਅਮਰੀਕੀ ਟ੍ਰੇਨਰ ਅੰਗ੍ਰੇਜ਼ੀ ਭਾਸ਼ਾ ਦੇ 40 ਅਧਿਆਪਕਾਂ ਨਾਲ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ


ਚੰਡੀਗੜ੍ਹ: ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ’ਤੇ ਨਹੀਂ ਹੋਵੇਗੀ ਨਿਯੁਕਤੀ

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਆਪਣੇ ਭਾਸ਼ਣ ਵਿੱਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ।

Harjot Singh Bains launches intensive two week program for English teachersHarjot Singh Bains launches intensive two week program for English teachers

ਇਹ ਵੀ ਪੜ੍ਹੋ: ਵਾਇਰਲ ਵੀਡੀਓ ਵਾਲੀ ਲੜਕੀ ਦਾ ਵਤੀਰਾ ਸ਼ਰਧਾ ਵਾਲਾ ਨਹੀਂ ਸਗੋਂ ਸ਼ਾਜਸੀ- ਭਾਈ ਰਜਿੰਦਰ ਮਹਿਤਾ 

ਜ਼ਿਕਰਯੋਗ ਹੈ ਕਿ ਦੋ ਅਮਰੀਕੀ ਟ੍ਰੇਨਰ 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ। ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

Harjot Singh Bains launches intensive two week program for English teachersHarjot Singh Bains launches intensive two week program for English teachers

ਇਹ ਵੀ ਪੜ੍ਹੋ: BJP ਆਗੂਆਂ ਬਾਰੇ ਅਪਮਾਨਜਨਕ ਬਿਆਨ ਦਾ ਮਾਮਲਾ : ਕ੍ਰਾਈਮ ਬ੍ਰਾਂਚ ਨੇ ਗੁਜਰਾਤ 'ਚ 'ਆਪ' ਨੇਤਾ ਹਿਰਾਸਤ 'ਚ ਲਿਆ

ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।
ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement