
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਉਹਨਾਂ ਨੇ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਡਬਲ ਬੈਂਚ ਅੱਗੇ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਹ ਸੁਣਵਾਈ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਬੈਂਚ ਵਲੋਂ ਕੀਤੀ ਗਈ।
ਇਹ ਵੀ ਪੜ੍ਹੋ: ਵਾਇਰਲ ਵੀਡੀਓ ਵਾਲੀ ਲੜਕੀ ਦਾ ਵਤੀਰਾ ਸ਼ਰਧਾ ਵਾਲਾ ਨਹੀਂ ਸਗੋਂ ਸ਼ਾਜਸੀ- ਭਾਈ ਰਜਿੰਦਰ ਮਹਿਤਾ
ਸੁਣਵਾਈ ਦੌਰਾਨ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ 'ਤੇ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਹਾਈਕੋਰਟ ਨੇ ਕਿਹਾ ਕਿ ਸਰਕਾਰ ਭਰਤੀ ਪ੍ਰਕਿਰਿਆ ਜਾਰੀ ਰੱਖ ਸਕਦੀ ਹੈ ਪਰ ਨਵੀ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।