ਰੋਜ਼ੀ-ਰੋਟੀ ਲਈ ਸਪੇਨ ਗਏ ਨੌਜਵਾਨ ਨੇ ਕੀਤੀ ਆਤਮ ਹੱਤਿਆ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪੰਜਾਬ ਪਹੁੰਚੀ ਦੇਹ
Published : Apr 17, 2023, 2:37 pm IST
Updated : Apr 17, 2023, 6:49 pm IST
SHARE ARTICLE
Punjabi Youth commit suicide in spain
Punjabi Youth commit suicide in spain

ਇਸ ਮੌਕੇ ਖੁਦ ਸੰਤ ਸੀਚੇਵਾਲ ਵੱਲੋਂ ਪਿੰਡ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ

 

ਕਪੂਰਥਲਾ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਵਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮ੍ਰਿਤਕ ਦੀ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ। ਇਹ ਮਾਮਲਾ ਕਪੂਰਥਲਾ ਦੇ ਪਿੰਡ ਤਲਵੰਡੀ ਚੌਧਰੀਆਂ ਤੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: 8 ਸਾਲ ਤੱਕ ਜਿਸ ਨੂੰ ਕਹਿੰਦੀ ਰਹੀ 'ਭਰਾ' ਉਸ ਨਾਲ ਹੀ ਲੜਕੀ ਨੇ ਕੀਤਾ ਵਿਆਹ, ਪੜ੍ਹੋ ਦਿਲਚਸਪ ਕਿੱਸਾ

ਪਿੰਡ ਦਾ ਨੌਜਵਾਨ ਅਜੇ ਕੁਮਾਰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ 6-7 ਸਾਲ ਪਹਿਲਾਂ ਵਿਦੇਸ਼ (ਸਰਬੀਆ) ਗਿਆ ਸੀ। ਕਰੀਬ ਇਕ ਮਹੀਨਾ ਪਹਿਲਾਂ ਹੀ ਉਹ ਸਪੇਨ ਪਹੁੰਚਿਆ। ਇਸ ਦੌਰਾਨ ਅਚਾਨਕ ਪਰਿਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ। ਇਸ ਖ਼ਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਇਕ ਭਰਾ ਪਹਿਲਾਂ ਤੋਂ ਹੀ ਵਿਦੇਸ਼ ਵਿਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ : ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤ ’ਚ ਗੋਲੀ ਲੱਗਣ ਕਾਰਨ ਮੌਤ

ਮ੍ਰਿਤਕ ਦੇ ਮਾਮਾ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੇ ਆਪਣੇ ਬੇਟੇ ਦੀ ਦੇਹ ਮੰਗਵਾਉਣ ਲਈ ਕਈ ਰਾਹ ਅਪਣਾਏ ਪਰ ਕੋਈ ਸੁਣਵਾਈ ਨਹੀਂ ਹੋਈ। ਅਖੀਰ ਜਦੋਂ ਇਸ ਮਾਮਲੇ ਸਬੰਧੀ ਸੰਤ ਸੀਚੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਤੁਰੰਤ ਹੀ ਪਰਿਵਾਰ ਦੀ ਮਦਦ ਲਈ ਤਿਆਰ ਹੋ ਗਏ। ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ, ਜਿਸ ਤੋਂ ਕੁਝ ਦਿਨਾਂ ਬਾਅਦ ਹੀ ਨੌਜਵਾਨ ਦੀ ਦੇਹ ਉਸ ਦੇ ਜੱਦੀ ਪਿੰਡ ਤਲਵੰਡੀ ਚੌਧਰੀਆਂ ਵਿਖੇ ਪਹੁੰਚੀ। ਇਸ ਮੌਕੇ ਖੁਦ ਸੰਤ ਸੀਚੇਵਾਲ ਵੱਲੋਂ ਪਿੰਡ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ: ਬਾਲੀਵੁਡ ਜਗਤ ਤੋਂ ਆਈ ਮੰਦਭਾਗੀ ਖ਼ਬਰ, ਇਸ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਬਹੁਤ ਸਾਰੇ ਨੌਜਵਾਨ ਵਿਦੇਸ਼ ਦੀ ਚਮਕ-ਦਮਕ ਵੇਖ ਕੇ ਖੁਦ ਦੇ ਜੀਵਨ ਨੂੰ ਖਤਰੇ ਵਿਚ ਪਾ ਲੈਂਦੇ ਹਨ। ਇਸ ਦਾ ਨਤੀਜਾ ਸਿਰਫ ਉਹਨਾਂ ਨੂੰ ਹੀ ਨਹੀਂ ਬਲਕਿ ਉਹਨਾਂ ਦੇ ਨਾਲ ਜੁੜੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਜਾਣਾ ਇਕ ਚੰਗੀ ਗੱਲ ਹੈ ਪਰ ਆਪਣੀ ਅਤੇ ਆਪਣੇ ਮਾਪਿਆਂ ਦੀ ਜਿੰਦਗੀ ਬਾਰੇ ਸਾਨੂੰ ਜ਼ਰੂਰ ਸੋਚਣਾ ਚਾਹੀਦਾ ਹੈ, ਜੋ ਸਿਰਫ਼ ਸਾਡੀ ਆਸ ’ਤੇ ਹੀ ਜਿਉਂਦੇ ਹਨ।

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement