ਇਹਨਾਂ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ 9ਵੀਂ-10ਵੀਂ ਦੇ ਸਿਲੇਬਸ ‘ਚ ਹੋਵੇਗੀ ਸ਼ਾਮਲ: ਬੈਂਸ
Published : Apr 17, 2023, 10:10 am IST
Updated : Apr 17, 2023, 6:16 pm IST
SHARE ARTICLE
photo
photo

ਇਸ ਦਾ ਮਕਸਦ ਅੱਜ ਦੇ ਸਮੇਂ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਤਾਕਤ ਸਾਬਤ ਕਰਨ ਲਈ ਪ੍ਰੇਰਿਤ ਕਰਨਾ ਹੈ

 

ਮੁਹਾਲੀ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨੂੰ ਸਕੂਲੀ ਸਿੱਖਿਆ ਦਾ ਸਿਲੇਬਸ ਬਣਾਇਆ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸੂਬੇ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਈਆਂ ਜਾਣਗੀਆਂ। ਇਸ ਦਾ ਮਕਸਦ ਅੱਜ ਦੇ ਸਮੇਂ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਤਾਕਤ ਸਾਬਤ ਕਰਨ ਲਈ ਪ੍ਰੇਰਿਤ ਕਰਨਾ ਹੈ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨੂੰ ਸਕੂਲੀ ਸਿੱਖਿਆ ਦਾ ਸਿਲੇਬਸ ਬਣਾਇਆ ਹੈ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement