Lok Sabha Elections: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ’ਚ 243.95 ਕਰੋੜ ਦੀ ਨਕਦੀ, ਨਸ਼ਾ ਅਤੇ ਹੋਰ ਵਸਤਾਂ ਜ਼ਬਤ
Published : Apr 17, 2024, 7:17 pm IST
Updated : Apr 17, 2024, 7:17 pm IST
SHARE ARTICLE
Punjab's CEO Sibin C
Punjab's CEO Sibin C

16 ਮਾਰਚ ਤੋਂ 17 ਅਪ੍ਰੈਲ ਤਕ ਹੋਈ ਸੱਭ ਤੋਂ ਜ਼ਿਆਦਾ 158.76 ਕਰੋੜ ਦੀ ਨਕਦੀ ਤੇ ਪਾਬੰਦੀਸ਼ੁਦਾ ਵਸਤਾਂ ਦੀ ਜ਼ਬਤੀ

Lok Sabha Elections: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ  ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵਲੋਂ ਪੰਜਾਬ ਵਿਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਕਿ ਪੰਜਾਬ ਵਿਚ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ 16 ਮਾਰਚ ਤੋਂ 17 ਅਪ੍ਰੈਲ 2024 ਤੱਕ ਸਭ ਤੋਂ ਜ਼ਿਆਦਾ 158.76 ਕਰੋੜ ਰੁਪਏ ਦੀ ਨਗਦੀ, ਸ਼ਰਾਬ/ਨਸ਼ੀਲੇ ਪਦਾਰਥ ਅਤੇ ਹੋਰ ਵਸਤਾਂ ਪੰਜਾਬ ਪੁਲਿਸ ਵੱਲੋਂ ਜ਼ਬਤ ਕੀਤੀਆਂ ਗਈਆਂ ਹਨ।

ਸਿਬਿਨ ਸੀ ਨੇ ਅੱਗੇ ਦਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 17 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ 2.49 ਕਰੋੜ ਰੁਪਏ ਦੀ ਨਕਦੀ, 7.06 ਕਰੋੜ ਰੁਪਏ ਦੀ ਸ਼ਰਾਬ, 148.21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 25.6 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 74.2 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਜ਼ਬਤ ਕੀਤੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਆਬਕਾਰੀ ਵਿਭਾਗ ਨੇ 6.77 ਕਰੋੜ ਰੁਪਏ ਦੀ ਸ਼ਰਾਬ ਅਤੇ 2 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਬੀ.ਐਸ.ਐਫ ਨੇ 19.66 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 40 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 36 ਲੱਖ ਰੁਪਏ ਦੀ ਨਗਦੀ ਜ਼ਬਤ ਕੀਤੀ ਹੈ।

ਇਸ ਤੋਂ ਇਲਾਵਾ 45.92 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 3.15 ਕਰੋੜ ਰੁਪਏ ਦੀ ਨਕਦੀ, 8.84 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 6 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਨੂੰ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤਾ ਗਿਆ ਹੈ। ਇਸ ਤਰ੍ਹਾਂ ਇਕ ਮਹੀਨੇ ਦੌਰਾਨ ਇਹ ਸਾਰੀ ਜ਼ਬਤੀ 243.95 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜ਼ਬਤੀ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿੱਚੋਂ ਪੰਜਵੇਂ ਸਥਾਨ ਉੱਤੇ ਰਿਹਾ। ਇਨ੍ਹਾਂ ਅੰਕੜਿਆਂ ਅਨੁਸਾਰ 1 ਮਾਰਚ 2024 ਤੋਂ 15 ਅਪ੍ਰੈਲ 2024 ਤੱਕ ਪੰਜਾਬ ਵਿਚ 311 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ।

ਸਿਬਿਨ ਸੀ ਨੇ ਕਿਹਾ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਫਲਾਇੰਗ ਸੁਕਐਡ ਟੀਮਾਂ ਦੁਆਰਾ ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ ਲੈੱਸ 351 ਗੱਡੀਆਂ (ਹਰੇਕ ਵਿਧਾਨ ਸਭਾ ਹਲਕੇ ਲਈ 3 ਗੱਡੀਆਂ) ਰਾਹੀਂ ਹਰ ਵੇਲੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਦੀ ਲਾਈਵ ਫੀਡ ਸਿੱਧੀ ਜ਼ਿਲ੍ਹਾ ਅਤੇ ਸਟੇਟ ਮਾਨੀਟਰਿੰਗ ਕੰਟਰੋਲ ਰੂਮ ਨੂੰ ਭੇਜੀ ਜਾ ਰਹੀ ਹੈ।        

ਸਿਬਿਨ ਸੀ ਨੇ ਅੱਗੇ ਦਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਹੱਦੀ ਜ਼ਿਲ੍ਹਿਆਂ ਵਿਚ ਬੀ.ਐੱਸ.ਐਫ਼ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਸਰਹੱਦ ਪਾਰੋਂ ਆਉਂਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਉੱਤੇ ਠੱਲ੍ਹ ਪਾਈ ਜਾ ਸਕੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰਾ ਅਮਲਾ ਸੂਬੇ ਵਿਚ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

 (For more Punjabi news apart from 243 crore cash, drugs etc seized in Punjab after election code, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM

ਬਲਕੌਰ ਸਿੰਘ ਨੇ ਕਾਂਗਰਸੀ ਲੀਡਰਾਂ ਸਾਹਮਣੇ ਸੁਣਾਈਆਂ ਖਰੀਆਂ ਖਰੀਆਂ, ਬੰਦ ਕਮਰੇ 'ਚ ਕੀ ਹੋਈ ਗੱਲ

30 Apr 2024 10:20 AM

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM
Advertisement