Barnala news : ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼ਹੀਦ

By : GAGANDEEP

Published : Apr 17, 2024, 1:35 pm IST
Updated : Apr 17, 2024, 2:59 pm IST
SHARE ARTICLE
Agnivir of Punjab was martyred Barnala news
Agnivir of Punjab was martyred Barnala news

Barnala news : ਇਕ ਸਾਲ ਪਹਿਲਾਂ ਕੀਤੀ ਸੀ ਜੁਆਇਨਿੰਗ

Agnivir of Punjab was martyred Barnala news: ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਦਾ ਪੁੱਤਰ ਅਗਨੀਵੀਰ ਜਵਾਨ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਵਾਨ ਸੁਖਵਿੰਦਰ ਸਿੰਘ ਜੰਮੂ-ਕਸ਼ਮੀਰ 'ਚ ਤਾਇਨਾਤ ਸੀ। ਸੁਖਵਿੰਦਰ ਸਿੰਘ ਇਕ ਸਾਲ ਪਹਿਲਾਂ ਹੀ ਭਰਤੀ ਹੋਇਆ ਸੀ। ਉਹ ਕੁਆਰਾ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਫੋਰ ਸਿੱਖ ਲਾਈ ਯੂਨਿਟ ਵਿੱਚ ਡਿਊਟੀ ਕਰਦਾ ਸੀ, ਜੋ ਪਿਛਲੇ 1 ਸਾਲ 9 ਮਹੀਨੇ ਪਹਿਲਾਂ ਹੀ ਦੇਸ਼ ਦੀ ਸੇਵਾ ਕਰਨ ਲਈ ਅਗਨੀਵੀਰ ਭਰਤੀ ਰਾਹੀਂ ਫੌਜ ਵਿੱਚ ਭਰਤੀ ਹੋਇਆ ਸੀ।

ਪਿਛਲੇ ਦਿਨੀਂ ਸਵੇਰੇ 9 ਵਜੇ ਦੇ ਕਰੀਬ ਫੌਜੀ ਸੁਖਵਿੰਦਰ ਸਿੰਘ ਦੀ ਗੱਲ ਉਸ ਦੇ ਪਿਤਾ ਸਾਬਕਾ ਸੂਬੇਦਾਰ ਨਾਇਬ ਸਿੰਘ ਨਾਲ ਹੋਈ ਸੀ, ਪਰ ਬਾਅਦ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਨੂੰ ਇੱਕ ਫੌਜ ਅਫਸਰ ਦੇ ਫੋਨ ਤੋਂ ਸੂਚਨਾ ਮਿਲਦੀ ਹੈ ਕਿ ਉਸ ਦੇ ਫੌਜੀ ਪੁੱਤਰ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਹੈ।

ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇ ਉਸ ਦੇ ਪਿੰਡ ਮਹਿਤਾ ਵਿਖੇ ਪਹੁੰਚੀ। ਮ੍ਰਿਤਕ ਦੀ ਦੇਹ ਲੈ ਕੇ ਪਹੁੰਚੀ ਫੌਜ ਦੀ ਟੁਕੜੀ ਵੱਲੋਂ ਅੰਤਿਮ ਸਸਕਾਰ ਮੌਕੇ ਸਲੂਟ ਸਲਾਮੀ ਦੇ ਕੇ ਸ਼ਰਧਾਂਜਲੀ ਦਿਤੀ ਗਈ। 

(For more Punjabi news apart from The killer who has been walking around as a saint for 35 years is arrested Chandigarh News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement