Punjab News: ਦੀਪਕ ਟੀਨੂੰ ਦੀ ਫਰਾਰ ਹੋਣ ਵਿਚ ਮਦਦ ਕਰਨ ਵਾਲਾ ਲਾਰੈਂਸ ਦਾ ਸਾਥੀ ਕਾਬੂ; ਨਸ਼ੇ ਦੇ ਮਾਮਲੇ ਵਿਚ ਹੋਈ ਕਾਰਵਾਈ
Published : Apr 17, 2024, 6:31 pm IST
Updated : Apr 17, 2024, 6:31 pm IST
SHARE ARTICLE
Ludhiana STF Arrest Lawrence Gang member Rajinder Gora
Ludhiana STF Arrest Lawrence Gang member Rajinder Gora

ਉਹ 4 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਲੁਧਿਆਣਾ ਜੇਲ ਤੋਂ ਆਇਆ ਸੀ।

Punjab News: ਲੁਧਿਆਣਾ ਵਿਚ ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਲਾਰੈਂਸ ਗੈਂਗ ਦੇ ਖਾਸ ਸਰਗਨਾ ਦੀਪਕ ਕੁਮਾਰ ਟੀਨੂੰ ਦੀ ਫਰਾਰ ਹੋਣ ਵਿਚ ਮਦਦ ਕਰਨ ਵਾਲੇ ਰਾਜਿੰਦਰ ਸਿੰਘ ਉਰਫ਼ ਗੋਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਰਾ ਲੋਕਾਂ ਦੇ ਘਰਾਂ ਵਿਚ ਬਿਜਲੀ ਫਿਟਿੰਗ ਦਾ ਕੰਮ ਕਰਦਾ ਹੈ। ਉਹ ਪਿਛਲੇ 4 ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਸੀ। ਗੋਰਾ ਨੇ ਟੀਨੂੰ ਨੂੰ ਭੱਜਣ ਵਿਚ ਮਦਦ ਕੀਤੀ ਸੀ। ਉਹ 4 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਲੁਧਿਆਣਾ ਜੇਲ ਤੋਂ ਆਇਆ ਸੀ।

ਜਾਣਕਾਰੀ ਦਿੰਦਿਆਂ ਡੀਐਸਪੀ ਅਜੇ ਕੁਮਾਰ ਅਤੇ ਇੰਚਾਰਜ ਹਰਬੰਸ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਲੀ ਨੰਬਰ 14 ਨਿਊ ਸ਼ਿਮਲਾਪੁਰੀ ਦਾ ਰਹਿਣ ਵਾਲਾ ਨੀਰਜ ਕੁਮਾਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਉਸ ਦਾ ਇਕ ਦੋਸਤ ਰਾਜਿੰਦਰ ਗੋਰਾ ਵੀ ਮਦਦਗਾਰ ਹੈ।

ਪੁਲਿਸ ਟੀਮ ਨੇ ਨੀਰਜ ਨੂੰ ਉਸ ਦੇ ਘਰ ਵੱਲ ਜਾਂਦੇ ਸਮੇਂ ਗਿੱਲ ਰੋਡ ’ਤੇ ਚੈਕਿੰਗ ਲਈ ਰੋਕਿਆ। ਜਦੋਂ ਉਸ ਦੀ ਸਕੂਟੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 760 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੀਰਜ ਨੇ ਪੁੱਛਗਿੱਛ ਦੌਰਾਨ ਗੋਰਾ ਦਾ ਨਾਂ ਬੋਲਿਆ। ਗੋਰਾ ਪਿੰਡ ਮਹਿਮੂਦਪੁਰ ਦਾ ਰਹਿਣ ਵਾਲਾ ਹੈ। ਗੋਰਾ ਦੇ ਲਾਰੈਂਸ ਗੈਂਗ ਨਾਲ ਸਬੰਧ ਹਨ। ਮੁਲਜ਼ਮ ਨੀਰਜ ਕੁਮਾਰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ।  

(For more Punjabi news apart from Ludhiana STF Arrest Lawrence Gang member Rajinder Gora, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement