ਪੁਲਿਸ ਨੇ ਇਸ ਨੂੰ ਲੈ ਕੇ ਅਪਣੇ ਫੇਸਬੁੱਕ ਪੇਜ ਉਤੇ ਜਾਣਕਾਰੀ ਸਾਂਝੀ ਕੀਤੀ ਹੈ।
Punjab News: ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਨੂੰ ਬਠਿੰਡਾ ਪੁਲਿਸ ਨੇ ਫਰਜ਼ੀ ਦਸਿਆ ਹੈ।ਦਸਿਆ ਜਾ ਰਿਹਾ ਸੀ ਕਿ ਵਿਧਾਇਕ ਮਾਸਟਰ ਜਗਸੀਰ ਸਿੰਘ ਉਤੇ ਜਾਨਲੇਵਾ ਹਮਲਾ ਹੋਇਆ ਹੈ ਅਤੇ ਇਸ ਵਿਚ ਉਹ ਵਾਲ-ਵਾਲ ਬਚੇ ਹਨ। ਪੁਲਿਸ ਨੇ ਇਸ ਨੂੰ ਲੈ ਕੇ ਅਪਣੇ ਫੇਸਬੁੱਕ ਪੇਜ ਉਤੇ ਜਾਣਕਾਰੀ ਸਾਂਝੀ ਕੀਤੀ ਹੈ।
ਪੁਲਿਸ ਨੇ ਲਿਖਿਆ, “ਭੁੱਚੋ ਦੇ ਵਿਧਾਇਕ 'ਤੇ ਹੋਏ ਹਮਲੇ ਦੀ ਝੂਠੀ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮਾਮਲੇ ਦੇ ਤੱਥ ਇਹ ਹਨ ਕਿ ਭੁੱਚੋ ਪੁਲਿਸ ਚੌਕੀ ਦੇ ਬਾਹਰ ਦੋ ਧਿਰਾਂ ਇਕੱਠੀਆਂ ਹੋਈਆਂ ਸਨ। ਵਿਧਾਇਕ ਉਨ੍ਹਾਂ ਦੀ ਗੱਲ ਸੁਣਨ ਆਏ ਸਨ। ਇਸ ਦੌਰਾਨ ਝਗੜਾ ਹੋ ਗਿਆ ਅਤੇ ਇਕ ਧਿਰ ਨੇ ਗੋਲੀਆਂ ਚਲਾ ਦਿਤੀਆਂ। ਇਨ੍ਹਾਂ ਵਿਅਕਤੀਆਂ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਿਧਾਇਕ 'ਤੇ ਕੋਈ ਹਮਲਾ ਨਹੀਂ ਹੋਇਆ।”
(For more Punjabi news apart from MLA Master Jagsir Singh news, stay tuned to Rozana Spokesman)