Punjab News: ਭੁੱਚੋ ਮੰਡੀ ਤੋਂ ਵਿਧਾਇਕ ਨੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ: ਬਾਜਵਾ
Published : Apr 17, 2024, 8:13 pm IST
Updated : Apr 17, 2024, 8:13 pm IST
SHARE ARTICLE
 Partap Singh Bajwa
Partap Singh Bajwa

ਬਾਜਵਾ ਨੇ ਕਿਹਾ ਕਿ ਸੂਬੇ ਨੂੰ ਹੋਏ ਨੁਕਸਾਨ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।

Punjab News: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭੁੱਚੋ ਮੰਡੀ ਤੋਂ ਵਿਧਾਇਕ ਜਗਸੀਰ ਸਿੰਘ ਨੂੰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਝਾੜ ਪਾਈ ਹੈ।

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਭੁੱਚੋ ਮੰਡੀ ਤੋਂ 'ਆਪ' ਵਿਧਾਇਕ ਨੇ ਸੂਬੇ ਦੀ ਮਾੜੀ ਹਾਲਤ ਲਈ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਬਾਜਵਾ ਨੇ ਕਿਹਾ ਕਿ ਸੂਬੇ ਨੂੰ ਹੋਏ ਨੁਕਸਾਨ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਤੋਂ ਸਵਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਹ ਅਜਿਹਾ ਹੀ ਕਰ ਰਹੇ ਹਨ। ਠੋਸ ਜਵਾਬ ਦੇਣ ਦੀ ਬਜਾਏ 'ਆਪ' ਸਰਕਾਰ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਦੱਸਿਆ ਕਿ ਲਹਿਰਾਗਾਗਾ ਦੇ ਪਿੰਡ ਖੋਖਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਹਜ਼ਾਰਾ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਬਾਜਵਾ ਨੇ ਸੂਬੇ ਵਿੱਚੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਖਤਮ ਕਰਨ ਵਿੱਚ ਅਸਫਲ ਰਹਿਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਮੇਰਾ ਦਿਲ ਖੁਦਕੁਸ਼ੀ ਪੀੜਤ ਦੇ ਪਰਿਵਾਰ ਨਾਲ ਹੈ, ਜਿਸ ਨੇ ਪਰਿਵਾਰ ਲਈ ਰੋਟੀ ਕਮਾਉਣ ਵਾਲਾ ਗੁਆ ਦਿੱਤਾ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 28 ਅਕਤੂਬਰ, 2021 ਨੂੰ ਮਾਨਸਾ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਸੀ ਕਿ ਜੇਕਰ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਉਹ ਅਜਿਹੀਆਂ ਕਿਸਾਨ ਪੱਖੀ ਨੀਤੀਆਂ ਬਣਾਏਗੀ ਕਿ ਕਿਸਾਨ ਖੁਦਕੁਸ਼ੀਆਂ ਨਾ ਕਰਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੱਤਾ 'ਤੇ ਕਾਬਜ਼ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਉਹ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਨਹੀਂ ਰੋਕ ਸਕੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement