Mehta Chowk News : ਤਿੰਨ ਜਥੇਦਾਰ ਸਾਹਿਬਾਨ ਦੀ ਬਹਾਲੀ ਲਈ ਦਮਦਮੀ ਟਕਸਾਲ ਵੱਲੋਂ 27 ਅਪ੍ਰੈਲ ਨੂੰ ਅਹਿਮ ਮੀਟਿੰਗ : ਸੰਤ ਗਿਆਨੀ ਹਰਨਾਮ ਸਿੰਘ

By : BALJINDERK

Published : Apr 17, 2025, 7:51 pm IST
Updated : Apr 17, 2025, 7:51 pm IST
SHARE ARTICLE
 Sant Giani Harnam Singh
Sant Giani Harnam Singh

Mehta Chowk News : ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫ਼ੈਸਲੇ

 Mehta Chowk News in Punjabi : ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਵੱਲੋਂ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗਦੇ ਹੋਏ ਤਿੰਨਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਿਸ ਤਰ੍ਹਾਂ ਅਪਮਾਨਜਨਕ ਤਰੀਕੇ ਨਾਲ ਅਹੁਦੇ ਤੋਂ ਹਟਾਇਆ ਗਿਆ ਸੀ, ਉਸ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ ਸਿੰਘ ਸਾਹਿਬਾਨਾਂ ਦੀ ਬਹਾਲੀ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ।

ਜਿਸ ਉਪਰੰਤ 28 ਮਾਰਚ ਨੂੰ ਸ਼੍ਰੀ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗੇ ਵਿਸ਼ਾਲ ਰੋਸ ਧਰਨੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਬਹਾਲੀ ਲਈ 15 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਸੀ। ਜਿਸ ਦੀ ਮਿਆਦ ਬੀਤਣ ਉਪਰੰਤ ਸੰਤ ਸਮਾਜ ਦੇ ਮਹਾਂਪੁਰਖਾਂ,ਨਿਹੰਗ ਸਿੰਘ ਜਥੇਬੰਦੀਆਂ ,ਚੀਫ ਖਾਲਸਾ ਦੀਵਾਨ, ਸਿੱਖ ਸੰਪਰਦਾਵਾਂ ,ਉੱਘੀਆਂ ਪੰਥਕ ਸ਼ਖਸੀਅਤਾਂ, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਵੱਖ-ਵੱਖ ਸੰਸਥਾਵਾਂ ਦੇ ਮੁਖੀ ਸਾਹਿਬਾਨ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਇੱਕ ਜ਼ਰੂਰੀ ਮੀਟਿੰਗ 27 ਅਪ੍ਰੈਲ ਦਿਨ ਐਤਵਾਰ ਨੂੰ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ 27 ਅਪ੍ਰੈਲ ਨੂੰ ਇੱਕਤਰ ਸਮੂਹ ਸਖਸ਼ੀਅਤਾਂ ਦੇ ਨਾਲ ਵਿਚਾਰ ਵਟਾਂਦਰੇ ਉਪਰੰਤ ਸਭ ਦੇ ਸਹਿਯੋਗ ਨਾਲ ਹੀ ਕੋਈ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਸਮੂਹ ਪੰਥ ਦਰਦੀਆਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। 

(For more news apart from  Damdami Taksal to hold important meeting on April 27 restoration three Jathedars : Sant Giani Harnam Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement