
SGPC ਸਕੱਤਰ ਪ੍ਰਤਾਪ ਸਿੰਘ ਵੱਲੋਂ ਉਨਾਂ ਨੂੰ ਕੀਤਾ ਗਿਆ ਸਨਮਾਨਿਤ
Amritsar News: ਫ਼ਰਾਂਸ ਦੇ ਭਾਰਤ ਵਿਚ ਰਾਜਦੂਤ ਮਿਸਟਰ ਥਿਆਰੀ ਮਥਾਊ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਰੂਹ ਨੂੰ ਸਕੂਨ ਮਿਲਿਆ ਹੈ।
ਦਰਸ਼ਨ ਕਰਨ ਉਪਰੰਤ ਮਿਸਟਰ ਮਥਾਉ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਰਣਧੀਰ ਸਿੰਘ ਅਤੇ ਜਤਿੰਦਰ ਪਾਲ ਸਿੰਘ ਸੰਧੂ ਤੇ ਸਤਨਾਮ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।