Punjab News: ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਤੇ ਪੂਸਾ 144 ਕਿਸਮ ’ਤੇ ਲਗਾਈ ਪਾਬੰਦੀ
Published : Apr 17, 2025, 2:33 pm IST
Updated : Apr 17, 2025, 2:33 pm IST
SHARE ARTICLE
Punjab government bans hybrid and Pusa 144 varieties of paddy
Punjab government bans hybrid and Pusa 144 varieties of paddy

ਮਾਪਦੰਡਾਂ ਤੇ ਖ਼ਰੀਆਂ ਨਾ ਉਤਰਦੀਆਂ ਹੋਣ ਕਰ ਕੇ ਕਿਸਾਨਾਂ ਨੂੰ ਵੇਚਣ ਵਿੱਚ ਵੀ ਹੁੰਦੀ ਮੁਸ਼ਕਿਲ

 


 Punjab News: ਹਾੜ੍ਹੀ ਦੀਆਂ ਫ਼ਸਲਾਂ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਸਾਉਣੀ ਦੀਆਂ ਫ਼ਸਲਾਂ ਦੀ ਵਿਉਂਤਬੰਦੀ ਕਿਸਾਨ ਕਰ ਰਹੇ ਹਨ। ਇਸ ਸਾਲ ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ -144 ਕਿਸਮ ’ਤੇ ਪੂਰਨ ਪਾਬੰਦੀ ਲਾਈ ਗਈ ਹੈ ਤਾਂ ਜੋ ਪਾਣੀ ਦੇ ਪੱਧਰ ਨੂੰ ਡੂੰਘਾ ਜਾਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਇਨ੍ਹਾਂ ਗੈਰ-ਪ੍ਰਮਾਣਿਤ ਕਿਸਮਾਂ ਦੀ ਚੌਲਾਂ ਦੀ ਰਿਕਵਰੀ ਵੀ ਘੱਟ ਹੈ, ਜਿਸ ਕਾਰਨ ਇਹ ਕਿਸਮਾਂ ਸ਼ੈਲਰਾਂ ਵਿੱਚ ਸਰਕਾਰ ਵੱਲੋਂ ਰੱਖੇ ਮਾਪਦੰਡ ’ਤੇ ਖਰੀਆਂ ਨਹੀਂ ਉੱਤਰਦੀਆਂ ।

ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਅਪੀਲ ਹੈ ਕਿ ਸਾਉਣੀ-2025 ਸੀਜਨ ਦੌਰਾਨ ਪੀ.ਏ.ਯੂ. ਲੁਧਿਆਣਾ ਵੱਲੋਂ ਵਿਕਸਿਤ ਕੀਤੀ ਕਿਸਮ ਪੀ.ਆਰ. 126 ਨੂੰ ਵੱਧ ਤੋਂ ਵੱਧ ਰਕਬੇ ਵਿੱਚ ਲਗਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵੀ ਬਚਾਇਆ ਜਾ ਸਕੇ। 

ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕਿਸਮ ਦੀ 25-30 ਦਿਨ ਦੀ ਪਨੀਰੀ ਲਗਾਉਣ ਤੋ ਬਾਅਦ 93 ਦਿਨ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਕਿਸਮ ਦੀ ਪਰਾਲੀ ਵੀ ਘੱਟ ਬਣਦੀ ਹੈ, ਜਿਸ ਦਾ ਆਸਾਨੀ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਕਿਸਮ ਨੂੰ ਖੇਤ ਵਿੱਚ ਲਗਾਉਣ ਲਈ 10 ਤੋ 15 ਜੁਲਾਈ ਦਾ ਸਮਾਂ ਸਭ ਤੋਂ ਢੁੱਕਵਾ ਹੈ। 15 ਜੁਲਾਈ ਤੋਂ ਬਾਅਦ ਖੇਤਾਂ ਵਿੱਚ ਲਗਾਉਣ 'ਨਾਲ ਇਸ ਵਿੱਚ ਨਮੀ ਦੀ ਮਾਤਰਾ ਵੀ ਸਹੀ ਨਹੀਂ ਰਹਿੰਦੀ, ਇਸ ਨੂੰ ਵੇਚਣ ਵਿੱਚ ਸਮੱਸਿਆ ਆਉਂਦੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿ ਵੱਧ ਤੋ ਵੱਧ ਰਕਬਾ ਪੀ.ਆਰ. 126 ਅਤੇ ਹੋਰ ਥੋੜੇ ਸਮੇਂ ਵਾਲੀਆਂ ਕਿਸਮਾਂ ਅਧੀਨ ਲਗਾਉਣ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਵਿਕਰੀ ਵਿੱਚ ਵੀ ਕੋਈ ਸਮੱਸਿਆ ਨਾ ਆਵੇ ਅਤੇ ਕੁਦਰਤੀ ਸੋਮਿਆਂ ਨੂੰ ਵੀ ਬਚਾਇਆ ਜਾ ਸਕੇ।


 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement