Kapurthala News : ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

By : BALJINDERK

Published : Apr 17, 2025, 8:06 pm IST
Updated : Apr 17, 2025, 8:06 pm IST
SHARE ARTICLE
ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

Kapurthala News : 10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

Kapurthala News in Punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ਼ ਇਸਮਾਈਲ, ਠੇਕਾ ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।

(For more news apart from  Vigilance Bureau unearths scam involving bribery for giving fake dope test reports News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement