ਖ਼ਬਰਾਂ |

ਤਾਜ਼ਾ |

ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ, ਲੁਧਿਆਣਾ ਵਿਚ ਘਰ ਦੀ ਜਾਂਚ ਕਰ ਰਹੇ ਈਡੀ ਅਧਿਕਾਰੀ

By : GAGANDEEP

Published : Apr 17, 2026, 10:18 am IST
Updated : Apr 17, 2026, 10:18 am IST
SHARE ARTICLE
ED raids Minister Sanjeev Arora's house
ED raids Minister Sanjeev Arora's house

ਮੰਤਰੀ ਦੀ ਰਿਹਾਇਸ਼ ਬਾਹਰ ਕੇਂਦਰੀ ਪੁਲਿਸ ਤਾਇਨਾਤ, ਸੰਜੀਵ ਅਰੋੜਾ ਦੇ ਘਰ ਤੇ ਹੋਰ ਥਾਵਾਂ 'ਤੇ ਵੀ ਛਾਪੇਮਾਰੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ, ਅਤੇ ਬਾਹਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਇੱਕ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ, 7 ਅਕਤੂਬਰ, 2024 ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ 'ਤੇ ਛਾਪੇਮਾਰੀ ਕੀਤੀ ਸੀ। ਲੁਧਿਆਣਾ ਵਿੱਚ ਉਨ੍ਹਾਂ ਦੇ ਘਰ ਅਤੇ ਦਫਤਰ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਇੱਕੋ ਸਮੇਂ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਉਵਦੇ ਘਰਾਂ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ 'ਤੇ ਛਾਪੇਮਾਰੀ ਕੀਤੀ।

ਸੂਤਰਾਂ ਅਨੁਸਾਰ, ਜਾਂਚ ਟੀਮਾਂ ਵੀਰਵਾਰ ਸਵੇਰੇ 8:15 ਵਜੇ ਦੇ ਕਰੀਬ ਆਪਣੇ ਟਿਕਾਣੇ ਛੱਡ ਗਈਆਂ। ਜਿਵੇਂ ਹੀ ਅਧਿਕਾਰੀ ਐਲਪੀਯੂ ਕੈਂਪਸ ਪਹੁੰਚੇ, ਕਰਮਚਾਰੀਆਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਅਤੇ ਟੀਮ ਸਿੱਧੇ ਪ੍ਰਸ਼ਾਸਨ ਬਲਾਕ ਵੱਲ ਚਲੀ ਗਈ, ਜਿੱਥੇ ਕੰਪਿਊਟਰ ਸਿਸਟਮ, ਵਿੱਤੀ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਈਡੀ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਸਬੰਧਤ ਵਿੱਤੀ ਲੈਣ-ਦੇਣ ਨਾਲ ਸਬੰਧਤ ਰਿਕਾਰਡਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਕਈ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਗਏ ਹਨ, ਜਦੋਂ ਕਿ ਕਰਮਚਾਰੀਆਂ ਨੂੰ ਜ਼ਰੂਰੀ ਫਾਈਲਾਂ ਅਤੇ ਰਿਕਾਰਡ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਅਤੇ ਵਿੱਤੀ ਬੇਨਿਯਮੀਆਂ ਦੀ ਆੜ ਵਿੱਚ ਕੀਤੀ ਜਾ ਰਹੀ ਹੈ। ਹਾਲਾਂਕਿ, ਈਡੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement