ਖ਼ਬਰਾਂ |

ਤਾਜ਼ਾ |

​ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ
Published : Apr 17, 2026, 2:21 pm IST
Updated : Apr 17, 2026, 2:21 pm IST
SHARE ARTICLE
​Mobile hack of Bhagwant Singh Dhangera, manager of Sachkhand Sri Harmandir Sahib
​Mobile hack of Bhagwant Singh Dhangera, manager of Sachkhand Sri Harmandir Sahib

ਨਜ਼ਦੀਕੀਆਂ ਅਤੇ ਸੰਪਰਕਾਂ ਤੋਂ ਮੰਗੇ ਪੈਸੇ, ​ਸਾਈਬਰ ਠੱਗਾਂ ਦੀ ਨਵੀਂ ਚਾਲ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

​ਜਾਣਕਾਰੀ ਮੁਤਾਬਕ ਹੈਕਰਾਂ ਨੇ ਮੈਨੇਜਰ ਧੰਗੇੜਾ ਦੇ ਨਾਂ ਦੀ ਵਰਤੋਂ ਕਰਦਿਆਂ ਕਈ ਵਿਅਕਤੀਆਂ ਨੂੰ ਮੈਸੇਜ ਭੇਜੇ ਕਿ ਉਨ੍ਹਾਂ ਨੂੰ ਕਿਸੇ ਜ਼ਰੂਰੀ ਕੰਮ ਲਈ ਤੁਰੰਤ ਮਾਲੀ ਮਦਦ ਦੀ ਲੋੜ ਹੈ। ਇਸ ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਮੈਸੇਜ ਪ੍ਰਾਪਤ ਕਰਨ ਵਾਲੇ ਕੁਝ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਪੈਣ 'ਤੇ ਸਿੱਧਾ ਮੈਨੇਜਰ ਸਾਹਿਬ ਨਾਲ ਰਾਬਤਾ ਕਾਇਮ ਕੀਤਾ।

​ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਮੋਬਾਈਲ ਨੰਬਰ/ਅਕਾਊਂਟ ਹੈਕ ਕਰ ਲਿਆ ਗਿਆ ਹੈ ਅਤੇ ਮੇਰੇ ਵੱਲੋਂ ਕਿਸੇ ਵੀ ਕਿਸਮ ਦੀ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਸੰਗਤ ਅਤੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਸੰਦੇਸ਼ ਦੇ ਚੁੰਗਲ ਵਿੱਚ ਨਾ ਫਸਣ ਅਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਾ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਨੱਥ ਪਾਈ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement