ਖ਼ਬਰਾਂ |

ਤਾਜ਼ਾ |

ਕਾਰ ਬੰਬ ਧਮਾਕਾ ਮਾਮਲਾ : ਨਾਮਧਾਰੀ ਸੰਪਰਦਾ ਦੇ ਠਾਕੁਰ ਦਿਲੀਪ ਸਿੰਘ ਨੂੰ ਅਦਾਲਤ ਨੇ ਭਗੌੜਾ ਐਲਾਨਿਆ

By : GAGANDEEP

Published : Apr 17, 2026, 8:17 am IST
Updated : Apr 17, 2026, 1:17 pm IST
SHARE ARTICLE
photo
photo

ਅਦਾਲਤ ਵਲੋਂ ਪਿਛਲੇ ਦਿਨੀ ਅਖਬਾਰਾਂ ਰਾਹੀਂ ਉਸ ਨੂੰ 30 ਦਿਨਾਂ ਵਿਚ ਪੇਸ਼ ਹੋਣ ਦੀ ਦਿਤੀ ਗਈ ਸੀ ਮਿਆਦ

ਮੋਹਾਲੀ  (ਸਤਵਿੰਦਰ ਸਿੰਘ ਧੜਾਕ) :  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ ਵਿਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮਹੱਤਵਪੂਰਨ ਹੁਕਮ ਜਾਰੀ ਕਰਦੇ ਹੋਏ ਨਾਮਧਾਰੀ ਸੰਪਰਦਾ ਦੇ ਮੁਲਜ਼ਮ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜ਼ਮ ਐਲਾਨ ਦਿਤਾ ਹੈ।

ਅਦਾਲਤ ਵਲੋਂ ਪਿਛਲੇ ਦਿਨੀ ਅਖਬਾਰਾਂ ਰਾਹੀਂ ਉਸ ਨੂੰ 30 ਦਿਨਾਂ ਵਿਚ ਪੇਸ਼ ਹੋਣ ਦੀ ਮਿਆਦ ਦਿਤੀ ਗਈ ਸੀ, ਜੋ ਕਿ ਪੂਰੀ ਹੋ ਚੁੱਕੀ ਸੀ। ਇਸ ਦੇ ਬਾਵਜੂਦ ਦਿਲੀਪ ਸਿੰਘ  ਪੇਸ਼ ਨਹੀਂ ਹੋਇਆ ਤੇ ਹੁਣ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਭਗੌੜਾ ਮੁਲਜ਼ਮ ਐਲਾਨਦਿਆਂ ਸਬੰਧਤ ਅਧਿਕਾਰੀਆਂ ਨੂੰ ਉਸ ਦਾ ਨਾਂ ਰਿਕਾਰਡ ਵਿਚ ਦਰਜ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ।

ਇਸ ਦੌਰਾਨ ਸਰਕਾਰੀ ਗਵਾਹ ਸੁਰਿੰਦਰ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਇਕ ਅਰਜ਼ੀ ਦਾਇਰ ਕਰਦਿਆਂ ਉਸ ਦਾ ਘਰ ਮੁਲਜ਼ਮਾਂ ਦੇ ਘਰਾਂ ਦੇ ਨੇੜੇ ਹੈ ਅਤੇ ਉਸ ਨੂੰ ਜਾਨ ਦਾ ਖ਼ਤਰਾ ਹੈ। ਅਦਾਲਤ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਹੁਕਮ ਦਿਤਾ ਕਿ ਗਵਾਹ ਦੀ ਅਰਜ਼ੀ ਦੀ ਜਾਂਚ ਕਰ ਕੇ ਉਸ ਦੀ ਸੁਰੱਖਿਆ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਇਹ ਮਾਮਲਾ 4  ਦਸੰਬਰ 2015 ਨੂੰ ਜਲੰਧਰ ਵਿਚ ਹਰਿਵੱਲਭ ਸੰਗੀਤ ਸਮਾਗਮ ਦੌਰਾਨ ਟਿਫ਼ਿਨ ਬੰਬ ਧਮਾਕੇ ਦੀ ਸਾਜ਼ਸ਼ ਦੇ ਦੋਸ਼ ਦਾ ਹੈ ਜਿਸ ਵਿਚ ਦਿਲੀਪ ਸਿੰਘ ’ਤੇ ਦੋਸ਼ ਲੱਗੇ ਸਨ। ਜਾਂਚ ਏਜੰਸੀਆਂ ਮੁਤਾਬਕ ਇਸ ਧਮਾਕੇ ਦਾ ਮਕਸਦ ਸਤਿਗੁਰੂ ਉਦੈ ਸਿੰਘ ਅਤੇ ਜਗਤਾਰ ਸਿੰਘ ਨੂੰ ਨਿਸ਼ਾਨਾ ਬਣਾਉਣਾ ਸੀ। ਇਹ ਮਾਮਲਾ ਉਸ ਸਮੇਂ ਕਾਫੀ ਚਰਚਾ ਵਿਚ ਰਿਹਾ ਸੀ ਅਤੇ ਇਸ ਨਾਲ ਜੁੜੀ ਜਾਂਚ ਨੇ ਕਈ ਨਵੇਂ ਖੁਲਾਸੇ ਕੀਤੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement