ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿਚ ਨਸ਼ੇ ਛੱਡਣ ਦਾ ਰੁਝਾਨ 126 ਫ਼ੀ ਸਦ ਵਧਿਆ : ਮੁੱਖ ਮੰਤਰੀ
Published : May 17, 2018, 6:54 pm IST
Updated : May 17, 2018, 6:54 pm IST
SHARE ARTICLE
drugs center
drugs center

ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਯਤਨਾ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਾ ਛੱਡਣ ਦਾ ਰੁਝਾਨ ਵਧਿਆ...

ਤਰਨਤਾਰਨ, 17 ਮਈ : ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਯਤਨਾ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਾ ਛੱਡਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫੀਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਵਿਖੇ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ

drugsdrugs

ਸਾਲ 2016 ਵਿੱਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ ਵਿੱਚ ਪਹੁੰਚੇ ਜਦਕਿ 2017 ਵਿੱਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ 5107 ਨਸ਼ੇ ਦੇ ਆਦੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ 17667 ਨੌਜਵਾਨ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਇਲਾਜ ਕਰਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਉੱਪਰ ਵੀ ਸਰਕਾਰ ਪੂਰੀ ਨਜ਼ਰ ਰੱਖ ਰਹੀ ਹੈ।

captain amrinder singhcaptain amrinder singh

ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮਲਿੰਗ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਵੇਚਣ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਛੇਤੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਸਾਡਾ ਧਿਆਨ ਰਾਜ ਨੂੰ ਨਸ਼ਾ ਮੁਕਤ ਕਰਨ ਉੱਤੇ ਹੈ ਉਥੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਕਿਉਂਕਿ ਪਿਛਲੇ ਸਾਲਾਂ ਦੌਰਾਨ ਸਿੱਖਿਆ ਦੇ ਘਟੀਏ ਮਿਆਰ ਨੇ ਨੌਜਵਾਨਾਂ ਵਿੱਚ ਨਾਂਹ-ਪੱਖੀ ਰੁਝਾਨ ਪੈਦਾ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਵੱਲ ਧੱਕਿਆ ਹੈ।

cabnit meetingcabnit meeting

ਉਨ੍ਹਾਂ  ਕਿਹਾ ਕਿ ਮੇਰਾ ਸੁਝਾਅ ਹੈ ਕਿ ਹਰੇਕ ਵਿਭਾਗ ਦੇ ਬਜਟ ਉੱਤੇ 5 ਫੀਸਦੀ ਕਟੌਤੀ ਕਰਕੇ ਸਿੱਖਿਆ ਲਈ ਹੋਰ ਫੰਡ ਮੁਹੱਈਆ ਕਰਵਾਏ ਜਾਣ। ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਉਨ੍ਹਾਂ ਦਸਿਆ ਕਿ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੁਰੂ ਕੀਤਾ ਜਾ ਰਿਹਾ 'ਬੱਡੀ' ਪ੍ਰੋਗਰਾਮ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾ ਕੇ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ

drugs centerdrugs center

ਅਤੇ ਪਹਿਲੇ ਪੜਾਅ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਕਵਰ ਕੀਤੇ ਜਾਣਗੇ। 'ਓਟ' ਕਲੀਨਕਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ, ਮੋਗਾ ਅਤੇ ਅੰਮ੍ਰਿਤਸਰ ਵਿੱਚ 29 ਕਲੀਨਕ ਪਹਿਲਾਂ ਚੱਲ ਰਹੇ ਸਨ ਅਤੇ ਇਨ੍ਹਾਂ ਵਿਚ 4400 ਮਰੀਜ ਦਰਜ ਹੋ ਚੁੱਕੇ ਹਨ। ਉਨ੍ਹਾਂ ਦਸਿਆ ਕਿ ਬਾਕੀ ਕਲੀਨਕ ਸਾਰੇ ਪੰਜਾਬ ਵਿੱਚ ਖੋਲੇ ਜਾ ਰਹੇ ਹਨ ਜਿਨ੍ਹਾਂ ਵਿਚ ਕੇਂਦਰੀ ਜੇਲਾਂ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਹ ਕਲੀਨਕ ਰੋਜ਼ ਖੁੱਲ੍ਹੇ ਰਹਿਣਗੇ ਅਤੇ ਇਸ ਲਈ 150 ਡਾਕਟਰ,160 ਕੌਂਸਲਰ ਅਤੇ ਨਰਸਾਂ ਨੂੰ ਸਿੱਖਿਅਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਕੇਂਦਰ ਵਿਚ ਐੱਚ.ਆਈ.ਵੀ ਅਤੇ ਟੀ.ਬੀ. ਦੇ ਟੈਸਟ ਦੀ ਸਹੂਲਤ ਵੀ ਦਿਤੀ ਗਈ ਹੈ। 

captain amrinder singhcaptain amrinder singh

ਉਨ੍ਹਾਂ ਲੋਕਾਂ ਵਲੋਂ ਮਿਲੇ ਹੁੰਗਾਰੇ ਦੀ ਸਿਫ਼ਤ ਕਰਦਿਆਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੋਂ ਆਸ ਹੈ ਕਿ ਪੰਜਾਬ ਛੇਤੀ ਨਸ਼ਾ ਮੁਕਤ ਹੋਵੇਗਾ। ਉਨ•ਾਂ ਦੱਸਿਆ ਕਿ ਹੁਣ ਤੱਕ ਰਾਜ ਵਿੱਚ 4.8 ਲੱਖ ਲੋਕ ਸਵੈ-ਇੱਛਾ ਨਾਲ ਨਸ਼ਾ ਮੁਕਤੀ ਦੇ ਖਾਤਮੇ ਲਈ ਅੱਗੇ ਆਏ ਹਨ ਜਿਸ ਵਿਚੋਂ 26000 ਇਕੱਲੇ ਜ਼ਿਲ੍ਹਾ ਤਰਨਤਾਰਨ ਵਿਚੋਂ ਹੀ ਹਨ। ਉਨ•ਾਂ ਕਿਹਾ ਕਿ ਜਿਨੇ ਉਤਸ਼ਾਹ ਨਾਲ ਲੋਕ ਅੱਜ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਹਨ ਇਨ੍ਹਾਂ  ਇਕੱਠ ਉਨ੍ਹਾਂ ਨੇ ਆਪਣੇ 57 ਸਾਲ ਦੇ ਰਾਜਸੀ ਜੀਵਨ ਵਿੱਚ ਨਹੀਂ ਦੇਖਿਆ। 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ,

drugs centerdrugs center

ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਲਈ ਆਉਣ ਵਾਲੇ ਵਲੰਟੀਅਰਜ਼ ਦੀ ਸਹੂਲਤ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੀ ਅਗਵਾਈ ਹੇਠ ਕੀਤੇ ਪ੍ਰਬੰਧਾਂ ਦੀ ਸਰਾਹਨਾ ਕੀਤੀ। ਇਸ ਤੋਂ ਪਹਿਲਾਂ ਹਲਕਾ ਤਰਨਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ ਨੇ ਮੁੱਖ ਮੰਤਰੀ ਨੂੰ ਤਰਨਤਾਰਨ ਵਿਖੇ ਆਉਣ 'ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਐੱਸ.ਟੀ.ਐੱਫ ਵੱਲੋਂ ਨਸ਼ਿਆਂ ਪ੍ਰਤੀ ਲਾਮਬੱਧੀ ਲਈ ਤਿਆਰ ਕੀਤੀਆਂ ਵੀਡੀਓ ਫਿਲਮਾਂ ਵੱਡੀਆਂ ਐੱਲ.ਈ.ਡੀ. ਸਕਰੀਨਾਂ 'ਤੇ ਦਿਖਾਈਆਂ ਗਈਆਂ।

captain amrinder singhcaptain amrinder singh

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸਿੱਖਿਆ ਮੰਤਰੀ ਓ.ਪੀ. ਸੋਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਧਰਮਵੀਰ ਅਗਨੀਹੋਤਰੀ, ਤਰਸੇਮ ਸਿੰਘ ਡੀ.ਸੀ, ਸੰਤੋਖ ਸਿੰਘ ਭਲਾਈਪੁਰ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਐੱਸ.ਟੀ.ਐੱਫ ਦੇ ਮੁੱਖੀ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement