
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਦੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੰਨਿਆ...
ਚੰਡੀਗੜ੍ਹ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਦੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਪੰਜਾਬ ਦੀ ਲੀਡਰਸ਼ਿੱਪ ਨੂੰ ਸੰਕੇੇਤ ਹੈ ਕਿ ਉਨ੍ਹਾਂ ਦਾ ਹੱਥ ਸਿੱਧਾ ਹਾਈ ਕਮਾਨ ਤਕ ਪੈਂਦਾ ਹੈ। ਦਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਵਿਚ ਐਂਟਰੀ ਸਿੱਧੀ ਹਾਈ ਕਮਾਨ ਤੋਂ ਹੀ ਹੋਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮੇਂ ਪਹਿਲਾ ਹੀ ਸਿੱਧੂ ਨੇ ਭਾਜਪਾ ਛੱਡ ਕੇ ਕਾਂਗਰਸ ਵਿਚ ਉਡਾਰੀ ਮਾਰੀ ਸੀ ਤੇ ਕਾਂਗਰਸ ਵਿਚ ਉਨ੍ਹਾਂ ਦੀ ਬੜ੍ਹਤ ਨੂੰ ਦੇਖ ਹੋਰਨਾਂ ਕਾਂਗਰਸੀਆਂ ਦੇ ਇਹ ਬੜ੍ਹਤ ਪਚ ਨਹੀਂ ਰਹੀ।
navjot singh sidhu met rahul gandhi
ਇਸ ਦੀ ਉਦਾਹਰਨ ਦੇ ਤੌਰ 'ਤੇ ਤੁਸੀਂ ਦੇਖ ਸਕਦੇ ਹੋ ਕਿ ਸਿੱਧੂ ਵਲੋਂ ਮਾਇਨਿੰਗ ਬਾਰੇ ਨਵੀਂ ਨੀਤੀ ਪੇਸ਼ ਕੀਤੀ ਗਈ ਹੈ ਪਰ ਉਸ ਸਬੰਧੀ ਬਹੁਤੇ ਕਾਂਗਰਸੀ ਇਸ ਨੀਤੀ ਨਾਲ ਖ਼ੁਸ਼ ਨਹੀਂ ਹਨ। ਇਸ ਤੋਂ ਇਹ ਵੀ ਗੱਲਾਂ ਸਾਹਮਣੇ ਆਉਂਦੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਵਲੋਂ ਦਿਤੇ ਗਏ ਕੁੱਝ ਸੁਝਾਵਾਂ ਨਾਲ ਉਨ੍ਹਾਂ ਦੇ ਕੈਬਨਿਟ ਸਾਥੀ ਵੀ ਰਾਜੀ ਨਹੀਂ ਹੁੰਦੇ। ਪੰਜਾਬ ਦੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਉਚੇਚੇ ਤੌਰ 'ਤੇ ਵਧਾਈ ਦਿਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਸਿੱਧੂ ਨੇ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਹਿਲੀ ਮੁਲਾਕਾਤ ਕੀਤੀ ਜਿਸ ਨੂੰ ਸਿੱਧੂ ਨੇ ਸਿਪਾਹੀ ਦੀ ਜਰਨੈਲ ਨਾਲ ਮੁਲਾਕਾਤ ਦਸੀ।