ਸੂਬੇ ਨੂੰ 'ਫ਼ੂਡ ਪ੍ਰੋਸੈਸਿੰਗ ਹੱਬ' ਵਜੋਂ ਵਿਕਸਤ ਕੀਤਾ ਜਾਵੇਗਾ : ਸਨਅਤ ਅਤੇ ਵਣਜ ਮੰਤਰੀ
Published : May 17, 2018, 10:27 am IST
Updated : May 17, 2018, 10:27 am IST
SHARE ARTICLE
Industry and Commerce Minister
Industry and Commerce Minister

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿਚ ਉਦਯੋਗਾਂ ਲਈ ਦਿਨੋ-ਦਿਨ ਮਜ਼ਬੂਤ ...

ਲੁਧਿਆਣਾ, ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿਚ ਉਦਯੋਗਾਂ ਲਈ ਦਿਨੋ-ਦਿਨ ਮਜ਼ਬੂਤ ਹੁੰਦੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਵਧ ਰਹੀਆਂ ਸੰਭਾਵਨਾਵਾਂ ਦੇ ਚਲਦਿਆਂ ਪੰਜਾਬ ਨੂੰ 'ਫੂਡ ਪ੍ਰੋਸੈਸਿੰਗ ਹੱਬ' ਵਜੋਂ ਵਿਕਸਤ ਕੀਤਾ ਜਾਵੇਗਾ। 
ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੰਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ. ਆਈ. ਆਈ.) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਟੀ ਦੀ ਭਾਈਵਾਲੀ ਨਾਲ ਆਯੋਜਿਤ ਕੀਤੇ ਗਏ ਪਹਿਲੇ 'ਪੰਜਾਬ ਐਗਰੀ ਐਂਡ ਫੂਡ ਕਨਕਲੇਵ' ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਚੁਸਤ-ਦਰੁਸਤ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਸੂਬੇ ਵਿਚ ਤਿੰਨ ਮੈਗਾ ਫ਼ੂਡ ਪਾਰਕਾਂ (ਲਾਡੋਵਾਲ ਫੂਡ ਪਾਰਕ ਲੁਧਿਆਣਾ,

Industry and Commerce MinisterIndustry and Commerce Minister

ਸੁਖਜੀਤ ਮੈਗਾ ਫੂਡ ਪਾਰਕ ਫਗਵਾੜਾ ਅਤੇ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਫਾਜ਼ਿਲਕਾ) ਸਥਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅੰਮ੍ਰਿਤਸਰ-ਕੋਲਕਾਤਾ ਇੰਡਸਟਰੀਅਲ ਕੋਰੀਡੋਰ ਤਹਿਤ ਸੂਬੇ ਵਿੱਚ ਦੋ ਮੈਨੂੰਫੈਕਚਰਿੰਗ ਕਲੱਸਟਰ ਸਥਾਪਤ ਕੀਤੇ ਜਾਣਗੇ। ਜਿਨ੍ਹਾਂ ਵਿੱਚ ਲੁਧਿਆਣਾ ਵਿਖੇ 'ਉੱਚ ਤਕਨੀਕ  
ਮੈਨੂੰਫੈਕਚਰਿੰਗ ਕਲੱਸਟਰ' ਅਤੇ ਰਾਜਪੁਰਾ (ਪਟਿਆਲਾ) ਵਿਖੇ 'ਇੰਟੈਗਰੇਟਿਡ ਮੈਨੂੰਫੈਕਚਰਿੰਗ ਕਲੱਸਟਰ' ਸਥਾਪਤ ਕਰਨਾ ਸ਼ਾਮਲ ਹੈ। ਇਸ ਮੌਕੇ 25 ਨਿਵੇਸ਼ਕਾਂ ਵਲੋਂ ਪੰਜਾਬ ਸਰਕਾਰ ਨਾਲ ਸੂਬੇ ਵਿੱਚ 70 ਕਰੋੜ ਰੁਪਏ ਦੇ ਨਿਵੇਸ਼ ਦੇ ਸਮਝੌਤੇ ਸਹੀਬੱਧ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵੀ ਇੱਕ ਸਮਝੌਤਾ ਕੀਤਾ ਗਿਆ, ਜਿਸ ਤਹਿਤ ਯੂਨੀਵਰਸਿਟੀ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਗਏ ਫੂਡ ਪ੍ਰੋਸੈਸਿੰਗ ਯੂਨਿਟ (ਪ੍ਰਫੁੱਲਿਤ ਕੇਂਦਰ) ਰਾਹੀਂ ਤਕਨੀਕ ਦਾ ਵਿਕਾਸ ਕੀਤਾ ਜਾਵੇਗਾ। ਯੂਨੀਵਰਸਿਟੀ ਨੇ ਤਕਨੀਕੀ ਵਿਕਾਸ ਨੂੰ ਮੂਹਰੇ ਰੱਖਦਿਆਂ ਫੂਡ ਇੰਡਸਟਰੀਜ਼ ਲਈ 50 ਫੀਸਦੀ ਛੋਟ ਦੇਣ ਦੀ ਪੇਸ਼ਕਸ਼ ਕੀਤੀ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement