
ਪੰਜਾਬ ਵਿਚ ਇਸ ਸਮੇਂ ਕਾਂਗਰਸ ਦੀ ਸਰਕਾਰ ਹੈ ਜੋ ਇਕ ਵੱਡੇ ਫਰਕ ਨਾਲ ਜਿੱਤ ਦਰਜ ਕਰ ਕੇ ਸੱਤਾ ਵਿਚ ਆਈ ਹੈ। ਪਿਛਲੇ ਹੋਈਆਂ ਵਿਧਾਨ ਸਭਾ ਚੋਣਾਂ ਦਾ ਨਤੀਜਾ...
ਚੰਡੀਗੜ੍ਹ : ਪੰਜਾਬ ਵਿਚ ਇਸ ਸਮੇਂ ਕਾਂਗਰਸ ਦੀ ਸਰਕਾਰ ਹੈ ਜੋ ਇਕ ਵੱਡੇ ਫਰਕ ਨਾਲ ਜਿੱਤ ਦਰਜ ਕਰ ਕੇ ਸੱਤਾ ਵਿਚ ਆਈ ਹੈ। ਪਿਛਲੇ ਹੋਈਆਂ ਵਿਧਾਨ ਸਭਾ ਚੋਣਾਂ ਦਾ ਨਤੀਜਾ 11 ਮਾਰਚ ਨੂੰ ਐਲਾਨਿਆ ਗਿਆ ਸੀ। ਉਸ ਸਮੇਂ ਸੂਬੇ ਦੀ ਕੈਪਟਨ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਵਿਚ ਸਰਕਾਰ ਭਰਭੂਰ ਯਤਨ ਕਰ ਰਹੀ ਹੈ ਤੇ ਸਰਕਾਰ ਦੁਆਰਾ ਕਿਸਾਨਾ ਦਾ ਕਰਜਾ ਮੁਆਫ਼ ਦਾ ਕੰਮ ਵੀ ਜੋਰਾਂ ਸ਼ੋਰਾਂ 'ਤੇ ਚਲ ਰਿਹਾ ਹੈ। ਇਸ ਸਬੰਧ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੇ ਵਾਅਦੇ ਮੁਤਾਬਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਨਹੀਂ ਤਾਂ ਉਹ ਲੋਕਾਂ ਤੋਂ ਮੁਆਫ਼ੀ ਮੰਗਣ।
sukhpal khaira
ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਸੂਬੇ 'ਚ ਲਗਾਤਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਖਹਿਰਾ ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਤਿੰਨ ਦਿਨ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੀਆਂ ਦਿਨੋਂ ਦਿਨ ਹੋ ਰਹੀਆਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਸਰਕਾਰ ਨੂੰ ਕੋਈ ਅਹਿਮ ਯਤਨ ਕਰਨ ਦੀ ਅਪੀਲ ਕੀਤੀ ਹੈ। ਦਸ ਦੇਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਖਹਿਰਾ ਨੇੇ ਕਾਂਗਰਸ 'ਤੇ ਵਾਰ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਖਹਿਰਾ ਨੇ ਕਾਂਗਰਸ ਨੂੰ ਅਾੜੇ ਹੱਥੀਂ ਲਿਆ ਹੈ।