ਪੰਜਾਬ ’ਚ ਭਲਕੇ ਤੋਂ ਕਰਫ਼ਿਊ ਖ਼ਤਮ, ਪਰ ਤਾਲਾਬੰਦੀ 31 ਮਈ ਤਕ ਰਹੇਗੀ
Published : May 17, 2020, 4:07 am IST
Updated : May 17, 2020, 4:07 am IST
SHARE ARTICLE
Photo
Photo

ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ

ਚੰਡੀਗੜ੍ਹ, 16 ਮਈ: ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤਕ ਕਰਫ਼ਿਊ ਨੂੰ ਤਾਲਾਬੰਦੀ ਵਿਚ ਬਦਲਣ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ 18 ਮਈ ਤੋਂ ਗ਼ੈਰ-ਸੀਮਿਤ ਜ਼ੋਨਾਂ ਵਿਚ ਵੱਧ ਤੋਂ ਵੱਧ ਸੰਭਾਵੀ ਢਿੱਲ ਦੇਣ ਅਤੇ ਸੀਮਿਤ ਜਨਤਕ ਆਵਾਜਾਈ ਬਹਾਲ ਕਰਨ ਦੇ ਵੀ ਸੰਕੇਤ ਦਿੱਤੇ ਹਨ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੈਰ-ਸੀਮਿਤ ਇਲਾਕਿਆਂ ਵਿੱਚ ਦੁਕਾਨਾਂ ਅਤੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਸੀਮਿਤ ਜ਼ੋਨ ਸਖਤੀ ਨਾਲ ਸੀਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤਾਲਾਬੰਦੀ 4.0 ਲਈ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਲੇਖਾ-ਜੋਖਾ ਕਰ ਕੇ ਦਿਤੀਆਂ ਜਾਣ ਵਾਲੀਆਂ ਛੋਟਾਂ ਦਾ ਐਲਾਨ ਸੋਮਵਾਰ ਤਕ ਕਰ ਦਿਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਦੇ ਹਿੱਤ ਵਿੱਚ ਵਿਦਿਅਕ ਸੰਸਥਾਵਾਂ ਹਾਲ ਦੀ ਘੜੀ ਬੰਦ ਰਹਿਣਗੀਆਂ।

ਮੁੱਖ ਮੰਤਰੀ ਨੇ ਲੋਕਾਂ ਨੂੰ ਵਧੇਰੇ ਸੁਚੇਤ ਰਹਿਣ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਕਿਉਂ ਜੋ ਸੂਬੇ ਵਿੱਚ ਪਿਛਲੇ 55 ਦਿਨਾਂ ਤੋਂ ਸਖਤੀ ਨਾਲ ਲਾਗੂ ਕੀਤੇ ਕਰਫਿਊ ਨੂੰ ਲੌਕਡਾਊਨ ਵਿੱਚ ਤਬਦੀਲ ਕਰਕੇ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਕੋਵਿਡ ਦੇ ਗੰਭੀਰ ਮੁੱਦੇ ’ਤੇ ਸੌੜੀ ਸਿਆਸਤ ਨਾ ਖੇਡਣ ਦੀ ਅਪੀਲ ਕੀਤੀ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਲਈ ਆਖਿਆ ਜਿਸ ਦਾ ਉਨ੍ਹਾਂ ਨੇ ਪਹਿਲਾਂ ਵਾਅਦਾ ਵੀ ਕੀਤਾ ਸੀ।

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਵੱਲੋਂ ਮੰਗੇ ਗਏ ਸੁਝਾਅ ਅਨੁਸਾਰ ਸੂਬਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੁਝਾਅ ਭੇਜ ਕੇ ਛੋਟਾਂ ਦੇ ਕੇ ਕੌਮੀ ਲੌਕਡਾਊਨ ਦੀ ਸਿਫਾਰਸ਼ ਕੀਤੀ ਸੀ ਜਿਸ ਨੂੰ 31 ਮਈ ਤੱਕ ਵਧਾਇਆ ਜਾਣਾ ਚਾਹੀਦਾ ਹੈ। ਕੇਂਦਰੀ ਸਰਕਾਰ ਵੱਲੋਂ ਗਰੀਨ/ਔਰੇਂਜ/ਰੈੱਡ ਜ਼ੋਨ ਦੇ ਵਰਗੀਕਰਨ ਦੀ ਬਜਾਏ ਸੀਮਿਤ ਜਾਂ ਗੈਰ-ਸੀਮਿਤ ਜ਼ੋਨ ਐਲਾਨਣ ਦਾ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਵੀ ਇਹੀ ਸੁਝਾਅ ਦਿੱਤਾ ਹੈ।

File photoFile photo

ਉਨ੍ਹਾਂ ਦੱਸਿਆ ਕਿ ਇਸ ਵੇਲੇ ਪੂਰਾ ਜ਼ਿਲ੍ਹਾ ਹੀ ਇਕ ਜ਼ੋਨ ਹੈ ਜਾਂ ਬਹੁਤੀ ਵਾਰ ਉਥੇ 2 ਯੂਨਿਟ ਜਿਵੇਂ ਨਗਰ ਨਿਗਮ ਦਾ ਖੇਤਰ ਅਤੇ ਗੈਰ-ਨਿਗਮ ਖੇਤਰ ਹੁੰਦੇ ਹਨ। ਮੌਜੂਦਾ ਪ੍ਰਣਾਲੀ ਮੁਤਾਬਕ ਜ਼ਿਲ੍ਹੇ ਦੇ ਇਕ ਹਿੱਸੇ ਵਿੱਚ ਕੋਵਿਡ ਕੇਸਾਂ ਕਾਰਨ ਪੂਰੇ ਜ਼ਿਲ੍ਹੇ ਨੂੰ ਰੈੱਡ ਜ਼ੋਨ ਦੀ ਸ਼੍ਰੇਣੀ ਵਿੱਚ ਪਾ ਦਿੱਤਾ ਜਾਂਦਾ ਹੈ ਜਿਸ ਨਾਲ ਉਥੇ ਉਦਯੋਗ ਅਤੇ ਦੁਕਾਨਾਂ ਆਦਿ ਕਾਰੋਬਾਰ ਬਹੁਤ ਸਾਰੀਆਂ ਬੰਦਿਸ਼ਾਂ ਹੇਠ ਆ ਜਾਂਦੇ ਹਨ। ਉਨ੍ਹਾਂ ਨੇ ਇਸ ਪ੍ਰਣਾਲੀ ਨੂੰ ਖਤਮ ਕਰਕੇ ਸੀਮਿਤ ਇਲਾਕੇ ’ਤੇ ਅਧਾਰਿਤ ਰਣਨੀਤੀ ਨੂੰ ਅਪਣਾਉਣ ਲਈ ਆਖਿਆ।

‘ਕੈਪਟਨ ਨੂੰ ਸਵਾਲ’ ਦੀ ਲੜੀ ਵਜੋਂ ਫੇਸਬੁੱਕ ਜ਼ਰੀਏ ਵਾਰਤਾਲਾਪ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਨਾਂਦੇੜ ਤੋਂ ਸ਼ਰਧਾਲੂਆਂ ਅਤੇ ਕੋਟਾ ਆਦਿ ਤੋਂ ਵਿਦਿਆਰਥੀਆਂ ਦੇ ਆਉਣ ਨਾਲ ਕੇਸਾਂ ਵਿੱਚ ਇਕਦਮ ਵਾਧਾ ਹੋਇਆ ਸੀ ਪਰ ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਈ ਹੈ। ਉਨ੍ਹਾਂ ਨੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਜਿਸ ਸਦਕਾ ਸੂਬਾ ਕੋਵਿਡ ਦੇ ਕੇਸਾਂ ’ਤੇ ਕਾਬੂ ਪਾ ਸਕਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਕੁਝ ਸੂਬਿਆਂ ਦੇ ਉਲਟ ਪੰਜਾਬ ਵਿੱਚ ਦੁੱਗਣੇ ਕੇਸਾਂ ਦੀ ਦਰ 44 ਦਿਨ ਹੈ ਜਦਕਿ ਮਹਾਰਾਸ਼ਟਰ ਦੀ 11 ਦਿਨ ਦੀ ਦਰ ਹੈ।     

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਹੋਰ  ਪਰਵਾਸੀ ਕਿਰਤੀਆਂ ਅਤੇ ਐਨ.ਆਰ.ਆਈਜ਼ ਦੇ ਪੰਜਾਬ ਵਿੱਚ ਦਾਖਲ ਹੋਣ ਨਾਲ ਗਿਣਤੀ ਹੋਰ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਵਿੱਚੋਂ ਵਾਪਸ ਆਉਣ ਲਈ 60 ਹਜ਼ਾਰ ਅਤੇ ਵਿਦੇਸ਼ਾਂ ਵਿਚੋਂ ਪੰਜਾਬ ਪਰਤਣ ਲਈ 20 ਹਜ਼ਾਰ ਪੰਜਾਬੀਆਂ ਵੱਲੋਂ ਹੁਣ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਸੂਬਿਆਂ ਨੂੰ ਵਾਪਸ ਜਾਣ ਦੇ ਇਛੁੱਕ ਪਰਵਾਸੀ ਕਿਰਤੀਆਂ ਦੇ ਜਾਣ ਲਈ ਖਰਚ ਅਤੇ ਹਰ ਸਹੂਲਤ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਕੋਈ ਵਿਅਕਤੀ ਭੁੱਖਾ ਨਾ ਰਹੇ, ਹਰ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਨਾਲ ਸਹਿਮਤੀ ਜਤਾਈ ਕਿ ਹੁਣ ਤੱਕ ਕੀਤੀ ਗਈ ਇਕ ਲੱਖ ਖੁਰਾਕੀ ਪੈਕਟਾਂ ਦੀ ਵੰਡ ਕਾਫੀ ਨਹÄ ਅਤੇ ਇਸ ਸਬੰਧ ਵਿੱਚ ਹੋਰ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਸੰਸਥਾਨ ਸਖਤੀ ਨਾਲ ਬੰਦ ਰੱਖੇ ਜਾਣਗੇ ਕਿਉਂਕਿ ੳਹ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਲੈ ਕੇ ਕਿਸੇ ਪ੍ਰਕਾਰ ਦਾ ਜ਼ੋਖਮ ਨਹÄ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਕੂਲ ਜਿਨ੍ਹਾਂ ਪਾਸ ਬੰਦੋਬਸਤ ਹੈ, ਉਹ ਆਨਲਾਈਨ ਕਲਾਸਾਂ ਸ਼ੁਰੂ ਕਰ ਸਕਦੇ ਹਨ ਪਰ ਇਹ ਫੀਸ ਵਧਾਏ ਬਗੈਰ ਅਤੇ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਕੋਈ ਚਾਰਜ ਲਏ ਬਿਨਾਂ ਕਰਨਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ  ਦੱਸਿਆ ਕਿ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਭੇਜੀਆਂ ਆਪਣੀਆਂ ਸਿਫਾਰਸ਼ਾਂ ਵਿੱਚ ਹਵਾਈ ਆਵਾਜਾਈ, ਟ੍ਰੇਨਾਂ ਅਤੇ ਅੰਤਰ-ਰਾਜੀ ਬੱਸ ਸੇਵਾ ਘੱਟ ਗਿਣਤੀ ਯਾਤਰੂਆਂ ਦੀ ਸ਼ਰਤ ਨਾਲ ਸ਼ੁਰੂ ਕਰਨ ਦੇ ਨਾਲ-ਨਾਲ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਯਾਤਰੂਆਂ  ਦੀ ਘੱਟ ਸਮਰੱਥਾ ਦੀ ਸ਼ਰਤ ਨਾਲ ਅੰਤਰ-ਜ਼ਿਲ੍ਹਾ ਅਤੇ ਜ਼ਿਲਿਆਂ ਅੰਦਰ ਬੱਸ ਸੇਵਾ ਅਤੇ ਯਾਤਰੂਆਂ ਅਤੇ ਡਰਾਈਵਰ ਵਿਚਕਾਰ ਸਕਰੀਨ ਦੇ ਪ੍ਰਬੰਧਾਂ ਨਾਲ ਟੈਕਸੀ, ਕੈਬ, ਰਿਕਸ਼ਾ, ਆਟੋ  ਰਿਕਸ਼ਾ ਘੱਟ ਗਿਣਤੀ ਯਾਤਰੂਆਂ ਦੀ ਸ਼ਰਤ ਨਾਲ ਮੁੜ ਸ਼ੁਰੂ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਦੁਆਰਾ ਦੱਸੇ ਰਾਜ ਸਰਕਾਰ ਦੇ ਹੋਰ ਸੁਝਾਵਾਂ ਵਿੱਚ, ਸਾਰੀ ਮਾਰਕੀਟ ਅਤੇ ਮਾਰਕੀਟ ਕੰਪਲੈਕਸਾਂ ਵਿੱਚ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣਾ, ਸ਼ਹਿਰੀ ਖੇਤਰਾਂ ਵਿੱਚ ਬਿਨਾਂ ਕਿਸੇ ਪਾਬੰਦੀ ਦੇ ਉਦਯੋਗਾਂ ਅਤੇ ਨਿਰਮਾਣ ਕਾਰਜਾਂ ਨੂੰ ਚਲਾਉਣਾ ਅਤੇ ਨਾਲ ਹੀ ਸਾਰੀਆਂ ਚੀਜ਼ਾਂ ਲਈ ਈ-ਕਾਮਰਸ ਦੀ ਇਜਾਜ਼ਤ ਦੇਣਾ ਸ਼ਾਮਲ ਹੈ। 

ਸੂਬਾ ਸਰਕਾਰ ਦੇ ਸੁਝਾਵਾਂ ਅਨੁਸਾਰ ਨਿੱਜੀ ਅਤੇ ਸਰਕਾਰੀ, ਦੋਵਾਂ ਦਫਤਰਾਂ ਨੂੰ ਆਮ ਦਫਤਰੀ ਸਮੇਂ ਦੌਰਾਨ ਪੂਰੇ ਹਫਤੇ ਲਈ ਖੁੱਲ੍ਹਣ ਦੀ ਆਗਿਆ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਰਾਜ 31 ਮਈ, 2020 ਤੱਕ ਵਿਦਿਅਕ ਸੰਸਥਾਵਾਂ ਵਿੱਚ ਅਧਿਆਪਨ ਦੁਬਾਰਾ ਸ਼ੁਰੂ ਕਰਨ ਦੇ ਹੱਕ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਸਵੇਰੇ 5 ਵਜੇ ਤੋਂ ਸ਼ਾਮ 7  ਵਜੇ ਤੱਕ ਵਿਅਕਤੀਆਂ ਦੀ ਆਵਾਜਾਈ ’ਤੇ ਕੋਈ ਪਾਬੰਦੀ ਲਾਉਣ ਦੇ ਹੱਕ ਵਿੱਚ ਨਹੀਂ ਅਤੇ ਇਹ ਸੁਝਾਅ ਦਿੱਤਾ ਗਿਆ  ਕਿ ਪਾਬੰਦੀ, ਜੇ ਕੋਈ ਹੈ, ਤਾਂ ਸ਼ਾਮ ਨੂੰ 7 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਲਗਾਈ ਜਾ ਸਕਦੀ ਹੈ। 

ਹਾਲਾਂਕਿ, ਸੂਬਾ ਸਰਕਾਰ ਅਜਿਹੀਆਂ ਗਤੀਵਿਧੀਆਂ ’ਤੇ ਨਿਰੰਤਰ ਰੋਕ ਦੇ ਹੱਕ ਵਿਚ ਸੀ ਜਿੱਥੇ ਇੱਕ ਛੱਤ ਹੇਠਾਂ ਵੱਡੀ ਭੀੜ ਹੋਵੇਗੀ ਜਿਵੇਂ ਕਿ ਸ਼ਾਪਿੰਗ ਮਾਲ, ਸਿਨੇਮਾ ਘਰ, ਵਿਆਹ ਅਤੇ ਦਾਅਵਤ ਹਾਲ, ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਇਕੱਠ, ਧਾਰਮਿਕ ਸਥਾਨ ਆਦਿ। 
ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲਵਾਈ ਦੀ ਤਰੀਕ 10 ਜੂਨ ਤੋਂ ਅਗੇਤੀ ਕਰਕੇ 1 ਜੂਨ ਕਰਨਾ  ਸੰਭਵ ਨਹੀਂ ਹੈ ਕਿਉਂਕਿ ਅਜੇ ਕਣਕ ਮੰਡੀਆਂ ਵਿਚ ਆ ਰਹੀ ਹੈ। 

ਮੁੱਖ ਮੰਤਰੀ ਨੇ ਸੰਗਰੂਰ ਦੇ ਇਕ ਛੋਟੇ ਕਾਰੋਬਾਰੀ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਹਾਲਾਂਕਿ ਉਦਯੋਗਾਂ ਲਈ ਪ੍ਰੋਤਸਾਹਨ ਭਾਰਤ ਸਰਕਾਰ ’ਤੇ ਨਿਰਭਰ ਕਰਦਾ ਹੈ ਅਤੇ ਉਹ ਕੇਂਦਰ ਕੋਲ ਇਹ ਮੁੱਦਾ ਨਿੱਜੀ ਤੌਰ ’ਤੇ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ 18 ਮਈ ਤੋਂ ਬਾਅਦ  ਵੱਧ ਤੋਂ ਵੱਧ ਦੁਕਾਨਾਂ ਅਤੇ ਕਾਰੋਬਾਰ ਦਾ ਖੁੱਲ੍ਹਣਾ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਇਸ ਬਾਰੇ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਅਖ਼ੀਰ ਵਿੱਚ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਅੱਗੇ ਆਉਣ ਵਾਸਤੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement