
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ
ਫ਼ਿਰੋਜ਼ਪੁਰ, 16 ਮਈ (ਜਗਵੰਤ ਸਿੰਘ ਮੱਲ੍ਹੀ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ਵਿਚ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ‘ਚੌਥੀ ਸ਼੍ਰਮਿਕ ਐਕਸਪ੍ਰੈੱਸ’ ਰੇਲ ਗੱਡੀ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਯੂ.ਪੀ. ਦੇ ਗੌਂਡਾ ਅਤੇ ਬਹਿਰਾਈਚ ਜ਼ਿਲਿ੍ਹਆਂ ਨਾਲ ਸਬੰਧਤ 1190 ਪ੍ਰਵਾਸੀ ਲੋਕਾਂ ਨੂੰ ਲੈ ਕੇ ਰਵਾਨੀ ਹੋਈ। ਪੰਜਾਬ ਦੇ ਅੱਠ ਜ਼ਿਲਿ੍ਹਆਂ ’ਚ ਕਰਫ਼ਿਊ ਦੌਰਾਨ ਫਸੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਮੰਜ਼ਲ ਵੱਲ ਲੈ ਕੇ ਜਾਣ ਵਾਲੀ ਰੇਲ ਗੱਡੀ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
File photo
ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਰੇਲ ਗੱਡੀ ਦਾ ਖ਼ਰਚਾ 6.12 ਲੱਖ ਰੁਪਏ ਪਹਿਲਾਂ ਹੀ ਅਦਾ ਕੀਤਾ ਜਾ ਚੁੱਕਾ ਹੈ। ਸਰਕਾਰ ਵਲੋਂ ਚਾਰ ਰੇਲ ਗੱਡੀਆਂ ਲਈ ਹੁਣ ਤਕ ਤਕਰੀਬਨ 24.48 ਲੱਖ ਰੁਪਏ ਖ਼ਰਚੇ ਜਾ ਚੁੱਕੇ ਹਨ। ਇਸ ਮੌਕੇ ਐਸਡੀਐਮ ਫ਼ਿਰੋਜਪੁਰ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਰੈੱਡ ਕਰਾਸ ਸੋਸਾਇਟੀ ਦੇ ਸਕੱਦਰ ਅਸ਼ੋਕ ਬਹਿਲ, ਕਾਨੂੰਨਗੋ ਰਾਕੇਸ਼ ਅਗਰਵਾਲ ਸਮੇਤ ਕਈ ਸਿਵਲ, ਪੁਲਿਸ ਤੇ ਰੇਲਵੇ ਅਧਿਕਾਰੀ ਮੌਜੂਦ ਸਨ।