ਕਣਕ ਦੀ ਖ਼ਰੀਦ ਮੌਕੇ ਲੱਖਾਂ ਕਿਸਾਨਾਂ ਨੇ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰ ਕੇ ਮਿਸਾਲ ਕਾਇਮ ਕੀਤੀ
Published : May 17, 2020, 5:58 am IST
Updated : May 17, 2020, 5:58 am IST
SHARE ARTICLE
File Photo
File Photo

ਮੰਡੀਆਂ ਵਿਚ 122.02 ਲੱਖ ਮੀਟਰਕ ਕਣਕ ਦੀ ਆਮਦ 121.85 ਲੱਖ ਮੀਟਰਕ ਟਨ ਦੀ ਹੋਈ ਖ਼ਰੀਦ 

ਚੰਡੀਗੜ੍ਹ, 16 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਵੱਖ-ਵੱਖ ਚੁਣੌਤੀਆਂ ਦੌਰਾਨ ਕਣਕ ਦੀ ਵਾਢੀ ਅਤੇ ਖਰੀਦ ਕਾਰਜ ਲਗਪਗ ਮੁੱਕਣ ਕਿਨਾਰੇ ਪਹੁੰਚੇ ਹੋਏ ਪਰ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੇ ਲੱਖਾਂ ਕਿਸਾਨਾਂ ਨੇ ਸਿਹਤ ਸੁਰੱਖਿਆ ਉਪਾਵਾਂ ਦਾ ਉਲੰਘਣ ਕੀਤੇ ਬਿਨਾਂ ਖੇਤ ਤੋਂ ਮੰਡੀ ਤਕ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿਚ 135 ਲੱਖ ਮੀਟਿਰਕ ਟਨ ਕਣਕ ਆਉਣ ਦੇ ਮਿੱਥੇ ਅਨੁਮਾਨ ਵਿਚੋਂ ਹੁਣ ਤਕ 92 ਫ਼ੀ ਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ।

File photoFile photo

ਉਨ੍ਹਾਂ ਦਸਿਆ ਕਿ ਕੋਰੋਨਾ ਦੀ ਮਹਾਮਾਰੀ ਦੌਰਾਨ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਖਰੀਦ ਸ਼ੁਰੂ ਹੋਣ ਦੇ ਇਕ ਮਹੀਨੇ ਦੇ ਸਮੇਂ ਦੌਰਾਨ ਹੁਣ ਤਕ 122.02 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਪਹੁੰਚੀ ਹੈ ਜਿਸ ਵਿਚੋਂ 121.85 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਹਾਲਾਂਕਿ, ਸ੍ਰੀ ਖੰਨਾ ਨੇ ਦਸਿਆ ਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਰੀਦ ਕਾਰਜ 30 ਮਈ ਤਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਸੀ ਅਤੇ ਜੇਕਰ ਲੋੜ ਪਈ ਤਾਂ ਇਸ ਵਿਚ 15 ਜੂਨ ਤੱਕ ਵਾਧਾ ਕੀਤਾ ਜਾ ਸਕਦਾ। ਪਰ ਹੁਣ ਤਕ 92 ਫ਼ੀ ਸਦੀ ਖਰੀਦ ਕਾਰਜ ਮੁਕੰਮਲ ਹੋ ਜਾਣ ’ਤੇ ਤਸੱਲੀ ਜ਼ਾਹਰ ਕਰਦਿਆਂ ਸ੍ਰੀ ਖੰਨਾ ਨੇ ਉਮੀਦ ਜ਼ਾਹਰ ਕੀਤੀ ਕਿ ਕਣਕ ਦੀ ਖਰੀਦ ਦੇ 135 ਲੱਖ ਮੀਟਰਕ ਟਨ ਦੇ ਮਿੱਥੇ ਟੀਚੇ ਨੂੰ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement