ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਰੇਲਗੱਡੀਆਂ ਰਾਹੀਂ ਰਾਜਾਂ ’ਚ ਭੇਜਣ ਵਾਲਾ ਪੰਜਾਬ ਬਣਿਆ ਮੋਹਰੀ ਸੂਬਾ
Published : May 17, 2020, 6:04 am IST
Updated : May 17, 2020, 6:04 am IST
SHARE ARTICLE
File Photo
File Photo

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 150 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 1,80,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿਚ ਵਾਪਸ ਜਾਣ

ਚੰਡੀਗੜ੍ਹ, 16 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 150 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 1,80,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾ ਕੇ, ਪੰਜਾਬ ਸੂਬੇ ਨੇ ਅਪਣੇ ਗ੍ਰਹਿ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲਿਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਉਨ੍ਹਾਂ ਦੇ ਪਰਵਾਰਾਂ ਨਾਲ ਮਿਲਣਾ ਯਕੀਨੀ ਬਣਾਇਆ ਹੈ।

 ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਇਹ ਕਾਰਜ ਡਿਪਟੀ ਕਮਿਸ਼ਨਰਾਂ ਅਤੇ ਫ਼ਿਰੋਜ਼ਪੁਰ ਅਤੇ ਅੰਬਾਲਾ ਡਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ।

ਇਸ ਵੱਡੇ ਕਾਰਜ ’ਤੇ ਸਰਕਾਰੀ ਖ਼ਜ਼ਾਨੇ ’ਚੋਂ ਹੁਣ ਤਕ 10 ਕਰੋੜ ਰੁਪਏ ਦਾ ਖ਼ਰਚ ਆਇਆ ਹੈ। ਪੰਜਾਬ ਸਰਕਾਰ ਨੇ ਅਗਲੇ 10 ਦਿਨਾਂ ਵਿਚ 200 ਤੋਂ ਵੱਧ ਰੇਲ ਗੱਡੀਆਂ ਭੇਜਣ ਦੀ ਯੋਜਨਾ ਬਣਾਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਸੰਖਿਆ ਸੰਭਾਵਤ ਹੱਦ ਤਕ ਹੋਰ ਵੀ ਵਧੇਗੀ। ਵਿਕਾਸ ਪ੍ਰਤਾਪ ਨੇ ਅੱਗੇ ਕਿਹਾ ਕਿ ਪੰਜਾਬ ਵਲੋਂ ਰੋਜ਼ਾਨਾ 20 ਤੋਂ ਜ਼ਿਆਦਾ ਰੇਲ ਗੱਡੀਆਂ ਭੇਜਣ ਦੀ ਸੰਭਾਵਨਾ ਹੈ ਜੋ ਪੰਜਾਬ ਨੂੰ ਇਸ ਵਿਸ਼ਾਲ ਕਾਰਜ ਵਿਚ ਮੋਹਰੀ ਸੂਬਾ ਬਣਾਉਂਦਾ ਹੈ। 
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ ਸੂਬੇ ਵਿਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ, ਜੋ ਅਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ, ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਤਾ ਸੀ। 

ਪ੍ਰਵਾਸੀਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਹੁੰਚਾਉਣ ਲਈ ਕੁੱਲ 150 ਵਿਚੋਂ, ਸੱਭ ਤੋਂ ਵੱਧ ਰੇਲਗੱਡੀਆਂ (57) ਲੁਧਿਆਣਾ ਤੋਂ ਅਤੇ 45 ਰੇਲ ਗੱਡੀਆਂ ਜਲੰਧਰ ਤੋਂ ਚੱਲੀਆਂ ਹਨ। ਹੋਰ ਥਾਵਾਂ  ਜਿਥੋਂ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ ਉਨ੍ਹਾਂ ਵਿਚ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਫਿਰੋਜ਼ਪੁਰ ਅਤੇ ਸਰਹਿੰਦ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਸੀਂ ਦੋਰਾਹਾ ਤੋਂ ਵੀ ਰੇਲ ਗੱਡੀਆਂ ਚਲਾਉਣ ਜਾ ਰਹੇ ਹਨ। ਸੱਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ। ਪੰਜਾਬ ਸਰਕਾਰ ਛੱਤੀਸਗੜ੍ਹ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement