
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਅੰਨ ਯੋਜਨਾ ਦੇ ਤਹਿਤ ਮਿਲੀ ਲਗਭਗ 45 ਮੀਟ੍ਰਿਕ ਟਨ ਦਾਲ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਅੰਨ ਯੋਜਨਾ ਦੇ ਤਹਿਤ ਮਿਲੀ ਲਗਭਗ 45 ਮੀਟ੍ਰਿਕ ਟਨ ਦਾਲ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤੀ ਹੈ। ਸੂਬਾ ਸਰਕਾਰ ਮੁਤਾਬਕ ਕੇਂਦਰ ਸਰਕਾਰ ਵੱਲੋਂ ਮਿਲੀ ਇਸ ਦਾਲ ਦੀ ਗੁਣਵੱਤਾ ਬੇਹੱਦ ਖ਼ਰਾਬ ਸੀ।
Photo
ਸੂਬਾ ਸਰਕਾਰ ਨੇ ਇਸ ਦਾਲ ਦੀ ਗੁਣਵੱਤਾ ਜਾਂਚੇ ਬਿਨਾਂ ਡਿਲੀਵਰੀ ਲੈਣ ਵਾਲੇ ਅਧਿਕਾਰੀਆਂ ਖਿਲਾਫ ਵੀ ਜਾਂਚ ਦੇ ਆਦੇਸ਼ ਦਿੱਤੇ ਹਨ। ਦਰਅਸਲ ਜਿਨ੍ਹਾਂ ਲਾਭਪਾਰਤੀਆਂ ਨੂੰ ਇਹ ਦਾਲ ਵੰਡੀ ਗਈ ਸੀ, ਉਹਨਾਂ ਨੇ ਇਸ ਦੀ ਕੁਆਲਿਟੀ ਨੂੰ ਲੈ ਕੇ ਸਖਤ ਇਤਰਾਜ਼ ਜ਼ਾਹਿਰ ਕੀਤਾ ਸੀ।
Ram Vilas Paswan
ਖੁਰਾਕ ਅਤੇ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਆਨੰਦਿਤਾ ਮਿੱਤਰਾ ਮੁਤਾਬਕ ਦਾਲ ਵਿਚੋਂ ਬਦਬੂ ਆ ਰਹੀ ਸੀ। ਉਹਨਾਂ ਦੱਸਿਆ ਕਿ ਇਸ ਬਾਰੇ ਡਿਪਟੀ ਕਮਿਸ਼ਨਰ ਮੁਹਾਲੀ, ਗਿਰੀਸ਼ ਦਿਲਾਨ ਕੋਲ ਸ਼ਿਕਾਇਤ ਆਈ ਸੀ।
Captain Amrinder Singh
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਕਿਹਾ ਸੀ ਕਿ ਨੂੰ PMGKAY ਸਕੀਮ ਤਹਿਤ 1 ਪ੍ਰਤੀਸ਼ਤ ਅਨਾਜ ਭੇਜਿਆ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਅਤੇ ਰਾਜ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਦਾਲ ਭੇਜਣ ਵਿਚ ਇਕ ਮਹੀਨੇ ਤੋਂ ਵਧ ਦੇਰੀ ਕੀਤੀ ਹੈ।