ਵਿਦੇਸ਼ਾਂ ’ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ : ਰਾਣਾ ਸੋਢੀ
Published : May 17, 2020, 4:44 am IST
Updated : May 17, 2020, 4:44 am IST
SHARE ARTICLE
File Photo
File Photo

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਨਿਚਰਵਾਰ ਨੂੰ ਦੁਨੀਆਂ ਦੇ ਵੱਖ-ਵੱਖ ਮੁਲਕਾਂ ਵਿਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਉ

ਚੰਡੀਗੜ੍ਹ, 16 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਨਿਚਰਵਾਰ ਨੂੰ ਦੁਨੀਆਂ ਦੇ ਵੱਖ-ਵੱਖ ਮੁਲਕਾਂ ਵਿਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਮੀਟਿੰਗ ਕਰ ਕੇ ਕੋਵਿਡ-19 ਸੰਕਟ ਕਾਰਨ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਦੇਸ਼ ਲਿਆਉਣ ਅਤੇ ਪੰਜਾਬ ਆਏ ਪਰਵਾਸੀ ਭਾਰਤੀਆਂ ਨੂੰ ਆਪੋ-ਅਪਣੇ ਮੁਲਕਾਂ ਵਿਚ ਭੇਜਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਵਲੋਂ ਵਿਦੇਸ਼ੀਆਂ ਅਤੇ ਪਰਵਾਸੀਆਂ ਦੀ ਇਸ ਔਖੀ ਘੜੀ ਵਿਚ ਕੀਤੀ ਜਾ ਰਹੀ ਮਦਦ ਲਈ ਰਾਣਾ ਸੋਢੀ ਦਾ ਧਨਵਾਦ ਵੀ ਕੀਤਾ। ਮੀਟਿੰਗ ਦੌਰਾਨ ਰਾਣਾ ਸੋਢੀ ਨੇ  ਦਸਿਆ ਕਿ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹੈ ਅਤੇ ਲਗਾਤਾਰ ਪੰਜਾਬੀ ਵਤਨ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨਾਂ ਪੰਜਾਬੀਆਂ ਨੂੰ ਵਾਪਸੀ ਉਤੇ ਸਬੰਧਤ ਸ਼ਹਿਰ ਵਿਚ ਹੀ ਹਵਾਈ ਅੱਡੇ ਤੋਂ ਬਾਹਰ ਆਉਣ ਉਤੇ 14 ਦਿਨਾਂ ਲਈ ਏਕਾਂਤਵਾਸ ਉਤੇ ਭੇਜਿਆ ਜਾ ਰਿਹਾ ਹੈ।

File photoFile photo

ਉਨ੍ਹਾਂ ਕਿਹਾ ਕਿ ਇਹ ਸਭ ਹੋਟਲਾਂ ਵਿਚ ਠਹਿਰ ਰਹੇ ਹਨ ਅਤੇ ਜਿਹੜੇ ਜ਼ਰੂਰਤਮੰਦ ਲੋਕ ਹੋਟਲਾਂ ਦਾ ਖਰਚਾ ਨਹੀਂ ਉਠਾ ਸਕਦੇ, ਉਨ੍ਹਾਂ ਲਈ ਸੂਬਾ ਸਰਕਾਰ ਵਲੋਂ ਹੋਸਟਲ ਅਤੇ ਵੱਖ-ਵੱਖ ਸੰਸਥਾਵਾਂ ਵਿਚ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਥੇ ਸਿਰਫ਼ ਥੋੜੀਂ ਜਿਹੀ ਰਕਮ ਖਾਣੇ ਦੀ ਵਸੂਲੀ ਜਾ ਰਹੀ ਹੈ। ਕੋਆਰਡੀਨੇਟਰਾਂ ਵਲੋਂ ਮਿਲੇ ਸੁਝਾਅ ਉਤੇ ਰਾਣਾ ਸੋਢੀ ਨੇ ਕਿਹਾ ਕਿ ਉਹ ਲੋੜਵੰਦਾਂ ਲਈ ਠਹਿਰਨ ਦੇ ਪ੍ਰਬੰਧ ਮੁਫ਼ਤ ਕਰਨ ਲਈ ਮੁੱਖ ਮੰਤਰੀ ਜੀ ਨਾਲ ਗੱਲ ਕਰਨਗੇ ਅਤੇ ਮੀਟਿੰਗ ਵਿਚ ਉਨ੍ਹਾਂ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੂੰ ਕਿਹਾ ਕਿ ਉਹ ਅਜਿਹੇ ਵਿਅਕਤੀਆਂ ਦੇ ਠਹਿਰਨ ਲਈ ਸਰਕਾਰੀ ਗੈਸਟ ਹਾਊਸ ਆਦਿ ਵਿਚ ਪ੍ਰਬੰਧ ਦੇਖਣ। 

ਰਾਣਾ ਸੋਢੀ ਨੇ ਕੋਆਰਡੀਨੇਟਰਾਂ ਨੂੰ ਇਹ ਵੀ ਕਿਹਾ ਕਿ ਜਿਹੜੇ ਵਿਦੇਸ਼ਾਂ ਵਿਚ ਪੜ੍ਹਨ ਗਏ ਵਿਦਿਆਰਥੀ ਐਡਵਾਂਸ ਫੀਸਾਂ ਜਮਾਂ ਕਰਵਾ ਚੁੱਕੇ ਹਨ ਪਰ ਹੁਣ ਉਨ੍ਹਾਂ ਨੂੰ ਲਾਕਡਾਊਨ ਦੇ ਚਲਦਿਆਂ ਮਜਬੂਰੀਵੱਸ ਵਾਪਸ ਆਉਣਾ ਪੈ ਰਿਹਾ ਹੈ, ਉਨ੍ਹਾਂ ਦੀਆਂ ਜਮਾਂ ਕਰਵਾਈਆਂ ਫੀਸਾਂ ਦੀ ਭਵਿੱਖ ਵਿਚ ਸੈਟਲਮੈਂਟ ਕਰਨ ਲਈ ਸਬੰਧਤ ਸਰਕਾਰਾਂ ਕੋਲ ਪਹੁੰਚ ਬਣਾਈ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement