
ਦੇਸ਼ ਵਿਚ ਇਕ ਦਿਨ ਵਿਚ ਟਰੱਕ ਹਾਦਸੇ ਦੀ ਤੀਜੀ ਘਟਨਾ ਸਾਹਮਣੇ ਆਈ ਹੈ
ਸਾਗਰ, 16 ਮਈ: ਦੇਸ਼ ਵਿਚ ਇਕ ਦਿਨ ਵਿਚ ਟਰੱਕ ਹਾਦਸੇ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਹਾਦਸਾ ਮੱਧ ਪ੍ਰਦੇਸ਼ ਦੇ ਸਾਗਰ ਵਿਚ ਹੋਇਆ ਹੈ। ਮੱਧ ਪ੍ਰਦੇਸ਼ ਦੇ ਸਾਗਰ ਦੇ ਦਲਬਤਪੁਰ ਵਿਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਪ੍ਰਸ਼ਾਸਨਕ ਅਧਿਕਾਰੀ ਹਾਦਸੇ ਵਾਲੀ ਜਗ੍ਹਾ ਉਤੇ ਪਹੁੰਚ ਗਏ ਹਨ ਅਤੇ ਰਾਹਤ ਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਰੀਪੋਰਟ ਅਨੁਸਾਰ ਇਹ ਹਾਦਸਾ ਸਾਗਰ ਤੋਂ ਛਤਰਪੁਰ ਵਲ ਜਾ ਰਹੇ ਟਰੱਕ ਦੇ ਪਲਟਣ ਨਾਲ ਹੋਈ ਹੈ। ਇਸ ਵਿਚ ਹਾਦਸੇ ਵਿਚ 20 ਲੋਕ ਜ਼ਖ਼ਮੀ ਦਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਗਰ ਅਤੇ ਛਤਰਪੁਰ ਦੋਹਾਂ ਜ਼ਿਲਿ੍ਹਆਂ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿਤਾ ਗਿਆ ਹੈ। (ਏਜੰਸੀ)