
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਚਕੁਲਾ ਅਤੇ ਮੁਹਾਲੀ ਵਿੱਚ ਇਕ ਤਰ੍ਹਾਂ ਦੀ ਰਣਨੀਤੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਮਿੰਨੀ ਲਾਕਡਾਊਨ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ। ਪੰਜਾਬ ਅਤੇ ਹਰਿਆਣਾ ਵਿਚ ਸੂਬਾ ਸਰਕਾਰਾਂ ਦੁਆਰਾ ਤਾਲਾਬੰਦੀ ਨੂੰ ਪਹਿਲਾਂ ਹੀ ਵਧਾ ਦਿੱਤਾ ਗਿਆ ਸੀ ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਤਾਲਾਬੰਦੀ ਵਿਚ ਇਕ ਹਫ਼ਤੇ ਦਾ ਵਾਧਾ ਕੀਤਾ।
Chandigarh
ਇਸ ਸਬੰਧੀ ਫੈਸਲਾ ਲੈਣ ਲਈ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸੋਮਵਾਰ ਨੂੰ ਟ੍ਰਾਈਸਿਟੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਚਕੁਲਾ ਅਤੇ ਮੁਹਾਲੀ ਵਿੱਚ ਇਕ ਤਰ੍ਹਾਂ ਦੀ ਰਣਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
chandigarh corona guidelines
ਮੌਜੂਦਾ ਸਖ਼ਤੀਆਂ ਨੂੰ ਪੰਚਕੂਲਾ ਵਿੱਚ 24 ਮਈ ਤੱਕ ਵਧਾ ਦਿੱਤਾ ਗਿਆ ਹੈ, ਜਦੋਂ ਕਿ ਮੁਹਾਲੀ ਵਿੱਚ 31 ਮਈ ਤੱਕ ਤਾਲਾਬੰਦੀ ਵਧਾਈ ਗਈ ਹੈ। ਅਜਿਹੀ ਸਥਿਤੀ ਵਿੱਚ, ਇਸ ਵੇਲੇ ਚੰਡੀਗੜ੍ਹ ਵਿੱਚ ਲਾਗੂ ਕੀਤੀਆਂ ਗਈਆਂ ਸਖਤੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਲਿਆ ਗਿਆ।
Chandigarh Lockdown