ਬਰਗਾੜੀ ਬੇਅਦਬੀ ਮਾਮਲਾ: SIT ਨੂੰ ਮਿਲੀ ਵੱਡੀ ਸਫਲਤਾ, 6 ਡੇਰਾ ਪ੍ਰੇਮੀਆਂ ਨੂੰ ਕੀਤਾ ਗ੍ਰਿਫਤਾਰ
Published : May 17, 2021, 10:00 am IST
Updated : May 17, 2021, 10:33 am IST
SHARE ARTICLE
Great success for SIT, 6 campers arrested
Great success for SIT, 6 campers arrested

ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ

 ਫਰੀਦਕੋਟ: ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਗਠਿਤ ਐਸਆਈਟੀ ਜਾਂਚ ਟੀਮ ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ ਐਤਵਾਰ ਸ਼ਾਮ ਨੂੰ  ਐਸਆਈਟੀ ਟੀਮ ਨੇ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਦੀ ਪਹਿਚਾਣ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਵਜੋਂ ਹੋਈ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।

Bargari GolikandBargari Golikand

 ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ  ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰੇ ਸਨ।

bargari kandbargari kand

ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ। ਹੁਣ ਨਵੀਂ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ।

  ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐੱਸਆਈਟੀ ਨੂੰ ਮਿਲੀ ਵੱਡੀ ਸਫਲਤਾ ਤੋਂ ਬਾਅਦ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਤੇ ਸਰੂਪ ਚੋਰੀ ਕਰਨ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਜ਼ਾਵਾਂ ਮਿਲਣ ਲਈ ਵੱਡੀ ਆਸ ਜਾਗਦੀ ਵੀ ਦਿਖਾਈ ਦੇ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement